FacebookTwitterg+Mail

'ਅਰਦਾਸ ਕਰਾਂ' ਦਾ ਦੂਜਾ ਅਧਿਕਾਰਿਤ ਪੋਸਟਰ ਰਿਲੀਜ਼

ardaas karaan second official poster out now
14 June, 2019 01:36:12 PM

ਜਲੰਧਰ(ਬਿਊਰੋ) - 19 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਅਰਦਾਸ ਕਰਾਂ' ਟੀਜ਼ਰ ਰਿਲੀਜ਼ ਹੁੰਦਿਆਂ ਹੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਫਿਲਮ ਦੇ ਟੀਜ਼ਰ ਨੇ ਜਿੱਥੇ ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾਇਆ ਹੈ, ਉਥੇ ਹੀ ਇਸ ਫਿਲਮ ਦੇ ਵਿਸ਼ੇ ਨੂੰ ਲੈ ਕੇ ਦਰਸ਼ਕਾਂ ਦੀ ਉਡੀਕ 'ਚ ਹੋਰ ਵਾਧਾ ਕੀਤਾ। ਫਿਲਮ ਦੇ ਪਹਿਲੇ ਅਧਿਕਾਰਿਤ ਪੋਸਟਰ ਤੋਂ ਬਾਅਦ ਅੱਜ ਟੀਮ ਵੱਲੋਂ ਫਿਲਮ ਦਾ ਦੂਜਾ ਅਧਿਕਾਰਿਤ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਇਸ ਪੋਸਟਰ 'ਚ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਨਾਲ ਇਕ ਛੋਟੇ ਬੱਚੇ ਨੂੰ ਦਿਖਾਇਆ ਗਿਆ ਹੈ। ਇਸ ਪੋਸਟਰ ਨੂੰ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਸਾਂਝਾ ਕਰਦਿਆਂ ਲਿਖਿਆ ਹੈ,'Ardaas Karaan second official poster out now🙏🙏
First chapter releasing on 20th June! Film releasing on 19th July 2019' 

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਨੇ ਹੀ ਇਸ ਫਿਲਮ ਨੂੰ ਡਾਇਰੈਕਟ ਤੇ ਪ੍ਰੋਡਿਊਸ ਕੀਤਾ ਹੈ। ਰਵਨੀਤ ਕੌਰ ਗਰੇਵਾਲ ਇਸ ਫਿਲਮ ਦੇ ਕੋ-ਪ੍ਰੋਡਿਊਸਰ ਹਨ। 'ਹੰਬਲ ਮੋਸ਼ਨ ਪਿਕਚਰਜ਼' ਵਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਰਾਣਾ ਰਣਬੀਰ ਤੇ ਗਿੱਪੀ ਗਰੇਵਾਲ ਨੇ ਲਿਖੇ ਹਨ ਤੇ ਡਾਇਲਾਗਸ ਰਾਣਾ ਰਣਬੀਰ ਦੇ ਹਨ। ਫਿਲਮ 'ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਯੋਗਰਾਜ ਸਿੰਘ, ਸਰਦਾਰ ਸੋਹੀ, ਮਲਕੀਤ ਰੌਣੀ, ਰਾਣਾ ਜੰਗ ਬਹਾਦਰ, ਬੱਬਲ ਰਾਏ, ਸਪਨਾ ਪੱਬੀ, ਮਿਹਰ ਵਿਜ ਤੇ ਜਪਜੀ ਖਹਿਰਾ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ। ਫਿਲਮ ਦੀ ਸਿਨੇਮਾਟੋਗ੍ਰਾਫੀ ਬਲਜੀਤ ਸਿੰਘ ਦਿਓ ਨੇ ਕੀਤੀ ਤੇ ਮਿਊਜ਼ਿਕ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ ।


Tags: Ardaas KaraanSecond Official PosterGippy GrewalGurpreet GhuggiHumble Motion PicturesPunjabi MovieSapna PabbiMehar VijJapji KhairaPollywood Update

About The Author

Lakhan

Lakhan is content editor at Punjab Kesari