FacebookTwitterg+Mail

ਇਕ ਰੁਹਾਨੀ ਅਨੁਭਵ ਦਿੰਦਾ ਹੈ ਫਿਲਮ 'ਅਰਦਾਸ ਕਰਾਂ' ਦਾ ਟੀਜ਼ਰ (ਵੀਡੀਓ)

ardaas karaan teaser
27 May, 2019 09:32:37 PM

ਜਲੰਧਰ (ਬਿਊਰੋ)— ਹੰਬਲ ਮੋਸ਼ਨ ਪਿਕਚਰਜ਼ ਵਲੋਂ ਪ੍ਰੋਡਿਊਸ ਕੀਤੀ ਜਾ ਰਹੀ ਪੰਜਾਬੀ ਫਿਲਮ 'ਅਰਦਾਸ ਕਰਾਂ' ਦਾ ਟੀਜ਼ਰ ਅੱਜ ਰਿਲੀਜ਼ ਹੋ ਚੁੱਕਾ ਹੈ। ਫਿਲਮ ਦਾ ਟੀਜ਼ਰ ਦਰਸ਼ਕਾਂ ਨੂੰ ਇਕ ਰੁਹਾਨੀ ਅਨੁਭਵ ਕਰਵਾਉਂਦਾ ਹੈ। ਟੀਜ਼ਰ 'ਚ ਗਿੱਪੀ ਗਰੇਵਾਲ ਦੇ ਬੇਟੇ ਗੁਰਫਤਿਹ ਸਿੰਘ ਗਰੇਵਾਲ ਨੂੰ ਗੁਰੂਘਰ 'ਚ ਮੱਥਾ ਟੇਕਦੇ ਦਿਖਾਇਆ ਗਿਆ ਹੈ ਤੇ ਨਾਲ ਹੀ ਬੈਕਗਰਾਊਂਡ ਮਿਊਜ਼ਿਕ ਫਿਲਮ ਦੇ ਟੀਜ਼ਰ 'ਚ ਇਕ ਵੱਖਰਾ ਅਹਿਸਾਸ ਮਹਿਸੂਸ ਕਰਵਾਉਂਦਾ ਹੈ। ਫਿਲਮ ਦੇ ਟੀਜ਼ਰ 'ਚ ਗੁਰਪ੍ਰੀਤ ਘੁੱਗੀ ਨੂੰ ਦਿਖਾਇਆ ਗਿਆ ਹੈ, ਜੋ ਬਿਲਕੁਲ ਸ਼ਾਂਤ ਤਰੀਕੇ ਨਾਲ ਪ੍ਰਮਾਤਮਾ ਦਾ ਸਿਮਰਨ ਕਰਦੇ ਨਜ਼ਰ ਆ ਰਹੇ ਹਨ। ਇਹ ਫਿਲਮ 19 ਜੁਲਾਈ ਨੂੰ ਰਿਲੀਜ਼ ਕੀਤੀ ਜਾਵੇਗੀ।

ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਰਾਣਾ ਰਣਬੀਰ ਤੇ ਗਿੱਪੀ ਗਰੇਵਾਲ ਨੇ ਲਿਖਿਆ ਹੈ ਤੇ ਡਾਇਲਾਗਸ ਰਾਣਾ ਰਣਬੀਰ ਦੇ ਹਨ। ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਸਰਦਾਰ ਸੋਹੀ, ਮਲਕੀਤ ਰੌਣੀ, ਰਾਣਾ ਜੰਗ ਬਹਾਦਰ, ਸਪਨਾ ਪੱਬੀ, ਮਿਹਰ ਵਿਜ, ਜਪਜੀ ਖਹਿਰਾ ਤੇ ਯੋਗਰਾਜ ਸਿੰਘ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। 'ਅਰਦਾਸ ਕਰਾਂ' ਫਿਲਮ ਨੂੰ ਗਿੱਪੀ ਗਰੇਵਾਲ ਨੇ ਹੀ ਡਾਇਰੈਕਟ ਤੇ ਪ੍ਰੋਡਿਊਸ ਕੀਤਾ ਹੈ। ਫਿਲਮ ਦੀ ਸਿਨੇਮਾਟੋਗ੍ਰਾਫੀ ਬਲਜੀਤ ਸਿੰਘ ਦਿਓ ਨੇ ਕੀਤੀ ਹੈ ਤੇ ਮਿਊਜ਼ਿਕ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ। ਇਸ ਫਿਲਮ ਦੀ ਸਹਾਇਕ ਨਿਰਮਾਤਾ ਰਵਨੀਤ ਕੌਰ ਗਰੇਵਾਲ ਹਨ।


Tags: Ardaas KaraanGippy GrewalGurpreet GhuggiSapna PabbiRana RanbirMehar VijSardar SohiPunjabi Movie TeaserNew Punjabi Movie

About The Author

Lakhan

Lakhan is content editor at Punjab Kesari