FacebookTwitterg+Mail

ਫਿਰਕੂਵਾਦ ਖਿਲਾਫ ਖੜ੍ਹੇ ਨਸੀਰੂਦੀਨ ਸ਼ਾਹ ਨੂੰ ਆਸ਼ੂਤੋਸ਼ ਦੀ ਸਲਾਹ, ਵੀਡੀਓ

ashutosh rana and naseeruddin shah
06 January, 2019 02:25:15 PM

ਮੁੰਬਈ (ਬਿਊਰੋ) : ਬਾਲੀਵੁੱਡ ਐਕਟਰ ਤੇ ਲੇਖਕ ਆਸ਼ੂਤੋਸ਼ ਰਾਣਾ ਨੇ ਨਸੀਰੂਦੀਨ ਸ਼ਾਹ ਦੀ 'ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ' ਵਾਲੀ ਵੀਡੀਓ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ''ਲੋਕਾਂ ਨੂੰ ਬਿਹਤਰੀਨ ਤਰੀਕੇ ਨਾਲ ਆਪਣੀ ਰਾਏ ਪੇਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਤੇ ਘਬਰਾਉਣਾ ਦੋ ਵੱਖ-ਵੱਖ ਚੀਜ਼ਾਂ ਹਨ। ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਹੋਣੀ ਚਾਹੀਦੀ ਹੈ ਤੇ ਬੋਲਣ ਤੋਂ ਘਬਰਾਉਣਾ ਨਹੀਂ ਚਾਹੀਦਾ। ਵਿਚਾਰਾਂ ਦੇ ਪ੍ਰਗਟਾਵੇ ਦੀ ਸੁਤੰਤਰਤਾ 'ਚ ਦੋ ਜਣਿਆਂ ਵਿਚਾਲੇ ਵਿਚਾਰਾਂ ਸਬੰਧੀ ਮਤਭੇਦ ਹੋ ਸਕਦੇ ਹਨ ਪਰ ਇਹ ਜ਼ਰੂਰੀ ਨਹੀਂ ਕਿ ਅਸੀਂ ਬੇਢੰਗੇ ਤਰੀਕੇ ਨਾਲ ਖੁਦ ਨੂੰ ਵਿਅਕਤ ਕਰੀਏ।'' ਵੀਡੀਓ 'ਚ ਸ਼ਾਹ ਨੇ ਦੇਸ਼ 'ਚ ਆਪਣੇ ਬੱਚਿਆਂ ਦੀ ਸੁਰੱਖਿਆ ਸਬੰਧੀ ਚਿੰਤਾ ਜਤਾਈ ਸੀ। ਉਨ੍ਹਾਂ ਕਿਹਾ ਸੀ ਕਿ ਜੋ ਲੋਕ ਭਾਰਤ 'ਚ ਅਨਿਆ ਖਿਲਾਫ ਖੜ੍ਹੇ ਹੁੰਦੇ ਹਨ, ਉਨ੍ਹਾਂ ਦੀ ਆਵਾਜ਼ ਨੂੰ ਚੁੱਪ ਕਰਾਇਆ ਜਾ ਰਿਹਾ ਹੈ। ਇਸ ਵੀਡੀਓ 'ਤੇ ਖਾਸਾ ਵਿਵਾਦ ਮੱਚਿਆ ਹੋਇਆ ਹੈ, ਜੋ ਹਾਲੇ ਤਕ ਜਾਰੀ ਹੈ। ਇਸ ਮੌਕੇ ਆਸ਼ੂਤੋਸ਼ ਆਪਣੀ ਫਿਲਮ 'ਸਿੰਬਾ' ਦੀ ਸਫਲਤਾ ਬਾਅਦ ਸ਼ਨੀਵਾਰ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਰਾਏ ਰੱਖਣ ਦਾ ਪੂਰਾ ਹੱਕ ਹੋਣਾ ਚਾਹੀਦਾ ਹੈ ਪਰ ਇਸ ਦੌਰਾਨ ਯਾਦ ਰੱਖਣਾ ਚਾਹੀਦਾ ਹੈ ਕਿ ਅਸੀਂ ਇਕ-ਦੂਜੇ ਦੇ ਦੁਸ਼ਮਣ ਨਹੀਂ, ਸਾਡੇ 'ਚ ਸਿਰਫ ਵਿਚਾਰਾਂ ਨੂੰ ਲੈ ਕੇ ਮਤਭੇਦ ਹੈ।


ਵੀਡੀਓ 'ਤੇ ਭਖੇ ਵਿਵਾਦ ਮਗਰੋਂ ਹਾਲ ਹੀ 'ਚ ਨਸੀਰੂਦੀਨ ਸ਼ਾਹ ਨੇ ਫਿਰ ਕਿਹਾ ਕਿ ਭਾਰਤ 'ਚ ਧਰਮ ਦੇ ਨਾਂ 'ਤੇ ਨਫਰਤ ਦੀ ਦੀਵਾਰ ਖੜ੍ਹੀ ਕੀਤੀ ਜਾ ਰਹੀ ਹੈ। ਇਸ ਅਨਿਆ ਖਿਲਾਫ ਆਵਾਜ਼ ਚੁੱਕਣ ਵਾਲਿਆਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਜੋ ਵੀ ਅਨਿਆ ਖਿਲਾਫ ਖੜ੍ਹਾ ਹੁੰਦਾ ਹੈ, ਉਸ ਨੂੰ ਚੁੱਪ ਕਰਾਉਣ ਲਈ ਉਨ੍ਹਾਂ ਦੇ ਦਫਤਰਾਂ 'ਚ ਛਾਪੇ ਮਾਰੇ ਜਾਂਦੇ ਹਨ ਤੇ ਲਾਇਸੈਂਸ ਰੱਦ ਕਰ ਦਿੱਤੇ ਜਾਂਦੇ ਹਨ।


Tags: Ashutosh Rana Naseeruddin Shah Statement Video Instagram Freedom Of Speech Bollywood Celebrity

Edited By

Sunita

Sunita is News Editor at Jagbani.