FacebookTwitterg+Mail

Box Office : ਤੀਜੇ ਹਫਤੇ ਵੀ ਨਹੀਂ ਘਟੀ 'ਬਧਾਈ ਹੋ' ਦੀ ਰਫਤਾਰ, ਜਾਣੋ ਕਲੈਕਸ਼ਨ

badhaai
03 November, 2018 07:05:17 PM

ਮੁੰਬਈ (ਬਿਊਰੋ)— ਅਮਿਤ ਸ਼ਰਮਾ ਨਿਰਦੇਸ਼ਤ ਫਿਲਮ 'ਬਧਾਈ ਹੋ' ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਏ 2 ਹਫਤੇ ਬੀਤ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਫਿਲਮ ਨੇ ਭਾਰਤੀ ਬਾਕਸ ਆਫਿਸ 'ਤੇ ਪਹਿਲੇ ਹਫਤੇ 'ਚ 66.10 ਕਰੋੜ, ਦੂਜੇ ਹਫਤੇ 28.15 ਕਰੋੜ ਅਤੇ ਤੀਜੇ ਹਫਤੇ ਸ਼ੁੱਕਰਵਾਰ 2.35 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 15 ਦਿਨਾਂ 'ਚ 96.60 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਉੱਥੇ ਹੀ ਇਹ ਫਿਲਮ ਅਕਤੂਬਰ ਮਹੀਨੇ 'ਚ ਰਿਲੀਜ਼ ਹੋਣ ਵਾਲੀਆਂ ਫਿਲਮਾਂ ਦੀ ਲਿਸਟ 'ਚ ਸੁਪਰਹਿੱਟ ਸਾਬਤ ਹੋ ਚੁੱਕੀ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

ਜ਼ਿਕਰਯੋਗ ਹੈ ਕਿ ਫਿਲਮ 'ਬਧਾਈ ਹੋ' 'ਚ ਆਯੂਸ਼ਮਾਨ ਖੁਰਾਣਾ, ਸਾਨਿਆ ਮਲਹੋਤਰਾ, ਗਜਰਾਜ ਰਾਓ, ਨੀਨਾ ਗੁਪਤਾ, ਸ਼ੀਬਾ ਚੱਢਾ, ਸੁਰੇਖਾ ਸਿਕਰੀ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 20 ਕਰੋੜ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਸ਼ਾਨਦਾਰ ਕਮਾਈ 'ਚ ਸਫਲ ਰਹੇਗੀ।


Tags: Ayushmann Khurrana Sanya Malhotra Badhaai Ho Amit Sharma Box Office Bollywood Actor

About The Author

Kapil Kumar

Kapil Kumar is content editor at Punjab Kesari