FacebookTwitterg+Mail

ਕਮਾਈ ਦੇ ਮਾਮਲੇ 'ਚ ਬਾਕਸ ਆਫਿਸ 'ਤੇ ਛਾਈ 'ਬਧਾਈ ਹੋ', ਜਾਣੋ ਕਲੈਕਸ਼ਨ

badhaai ho
20 October, 2018 12:42:06 PM

ਮੁੰਬਈ (ਬਿਊਰੋ)— ਅਮਿਤ ਸ਼ਰਮਾ ਨਿਰਦੇਸ਼ਤ ਫਿਲਮ 'ਬਧਾਈ ਹੋ' ਵੀਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਨੂੰ ਬਾਕਸ ਆਫਿਸ 'ਤੇ ਪ੍ਰਸ਼ੰਸਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਵੀਰਵਾਰ 7.29 ਕਰੋੜ, ਦੂਜੇ ਦਿਨ ਸ਼ੁੱਕਰਵਾਰ 11.67 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 2 ਦਿਨਾਂ 'ਚ 18.96 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

ਦੱਸਣਯੋਗ ਹੈ ਕਿ ਫਿਲਮ 'ਬਧਾਈ ਹੋ' 'ਚ ਆਯੂਸ਼ਮਾਨ ਖੁਰਾਣਾ, ਸਾਨਿਆ ਮਲਹੋਤਰਾ, ਗਜਰਾਜ ਰਾਓ, ਨੀਨਾ ਗੁਪਤਾ, ਸ਼ੀਬਾ ਚੱਢਾ, ਸੁਰੇਖਾ ਸਿਕਰੀ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 20 ਕਰੋੜ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਂਡ 'ਚ ਸ਼ਾਨਦਾਰ ਕਮਾਈ 'ਚ ਸਫਲ ਰਹੇਗੀ।


Tags: Ayushmann Khurrana Sanya Malhotra Badhaai Ho Amit Sharma Box Office Bollywood Actor

Edited By

Kapil Kumar

Kapil Kumar is News Editor at Jagbani.