FacebookTwitterg+Mail

Box Office : ਸੁਪਰਹਿੱਟ ਸਾਬਤ ਹੋਈ 'ਬਧਾਈ ਹੋ', ਕਮਾਈ 90 ਕਰੋੜ ਤੋਂ ਪਾਰ

badhaai ho
02 November, 2018 07:10:49 PM

ਮੁੰਬਈ (ਬਿਊਰੋ)— ਅਮਿਤ ਸ਼ਰਮਾ ਨਿਰਦੇਸ਼ਤ ਫਿਲਮ 'ਬਧਾਈ ਹੋ' ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਏ 2 ਹਫਤੇ ਬੀਤ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਫਿਲਮ ਨੇ ਭਾਰਤੀ ਬਾਕਸ ਆਫਿਸ 'ਤੇ ਪਹਿਲੇ ਹਫਤੇ 'ਚ 66.10 ਕਰੋੜ, ਦੂਜੇ ਹਫਤੇ 28.15 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 2 ਫਤਿਆਂ 'ਚ 94.25 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਉੱਥੇ ਹੀ ਇਹ ਫਿਲਮ ਅਕਤੂਬਰ ਮਹੀਨੇ 'ਚ ਰਿਲੀਜ਼ ਹੋਣ ਵਾਲੀਆਂ ਫਿਲਮਾਂ ਦੀ ਲਿਸਟ 'ਚ ਸੁਪਰਹਿੱਟ ਸਾਬਤ ਹੋ ਚੁੱਕੀ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

ਜ਼ਿਕਰਯੋਗ ਹੈ ਕਿ ਫਿਲਮ 'ਬਧਾਈ ਹੋ' 'ਚ ਆਯੂਸ਼ਮਾਨ ਖੁਰਾਣਾ, ਸਾਨਿਆ ਮਲਹੋਤਰਾ, ਗਜਰਾਜ ਰਾਓ, ਨੀਨਾ ਗੁਪਤਾ, ਸ਼ੀਬਾ ਚੱਢਾ, ਸੁਰੇਖਾ ਸਿਕਰੀ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 20 ਕਰੋੜ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਸ਼ਾਨਦਾਰ ਕਮਾਈ 'ਚ ਸਫਲ ਰਹੇਗੀ।


Tags: Ayushmann Khurrana Sanya Malhotra Badhaai Ho Amit Sharma Box Office Bollywood Actor

Edited By

Kapil Kumar

Kapil Kumar is News Editor at Jagbani.