FacebookTwitterg+Mail

Box Office : 32 ਵੇਂ ਦਿਨ ਵੀ ਨਹੀਂ ਘਟੀ 'ਬਧਾਈ ਹੋ' ਦੀ ਰਫਤਾਰ, ਜਾਣੋ ਕਲੈਕਸ਼ਨ

badhaai ho
20 November, 2018 06:59:04 PM

ਮੁੰਬਈ (ਬਿਊਰੋ)— ਆਯੁਸ਼ਮਾਨ ਖੁਰਾਣਾ ਦੀ ਫਿਲਮ 'ਬਧਾਈ ਹੋ' ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਵੱਡੀ ਫਿਲਮ ਬਣ ਕੇ ਸਾਹਮਣੇ ਆਈ ਹੈ। ਫਿਲਮ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਏ 32 ਦਿਨ ਬੀਤ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਹਫਤੇ 66.10 ਕਰੋੜ, ਦੂਜੇ ਹਫਤੇ 28.15 ਕਰੋੜ, ਤੀਜੇ ਹਫਤੇ 15.35 ਕਰੋੜ, ਚੌਥੇ ਹਫਤੇ 10.80 ਕਰੋੜ ਅਤੇ 5ਵੇਂ ਹਫਤੇ ਸ਼ੁੱਕਰਵਾਰ 95 ਲੱਖ, ਸ਼ਨੀਵਾਰ 1.60 ਕਰੋੜ, ਐਤਵਾਰ 215 ਕਰੋੜ, ਸੋਮਵਾਰ 70 ਲੱਖ ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ ਹੁਣ ਤੱਕ 125.80 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ 'ਤੇ ਕਮਾਈ ਦੇ ਅੰਕੜੇ ਸ਼ੇਅਰ ਕੀਤੇ ਹਨ।

ਜ਼ਿਕਰਯੋਗ ਹੈ ਕਿ ਫਿਲਮ 'ਬਧਾਈ ਹੋ' 'ਚ ਆਯੂਸ਼ਮਾਨ ਖੁਰਾਣਾ, ਸਾਨਿਆ ਮਲਹੋਤਰਾ, ਗਜਰਾਜ ਰਾਓ, ਨੀਨਾ ਗੁਪਤਾ, ਸ਼ੀਬਾ ਚੱਢਾ, ਸੁਰੇਖਾ ਸਿਕਰੀ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 20 ਕਰੋੜ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਸ਼ਾਨਦਾਰ ਕਮਾਈ 'ਚ ਸਫਲ ਰਹੇਗੀ।


Tags: Ayushmann Khurrana Sanya Malhotra Badhaai Ho Amit Sharma Box Office Bollywood Actor

Edited By

Kapil Kumar

Kapil Kumar is News Editor at Jagbani.