ਮੁੰਬਈ (ਬਿਊਰੋ) — ਮਸ਼ਹੂਰ ਰੈਪਰ ਬਾਦਸ਼ਾਹ ਅੱਜ ਆਪਣਾ 34ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਗਾਇਕ ਤੇ ਰੈਪਰ ਬਾਦਸ਼ਾਹ ਦਾ ਜਨਮ 19 ਨਵੰਬਰ 1985 ਨੂੰ ਨਵੀਂ ਦਿੱਲੀ 'ਚ ਇਕ ਪੰਜਾਬੀ ਪਰਿਵਾਰ 'ਚ ਹੋਇਆ। ਬਾਦਸ਼ਾਹ ਦੀ ਪਰਿਵਾਰਕ ਸੰਸਕ੍ਰਿਤੀ ਅਤੇ ਬੋਲ-ਚਾਲ 'ਚ ਹਰਿਆਣਵੀ ਟੱਚ ਹੈ। ਤੁਹਾਨੂੰ ਇਹ ਜਾਣ ਹੈਰਾਨੀ ਹੋਵੇਗੀ ਕਿ ਉਨ੍ਹਾਂ ਦਾ ਅਸਲ ਨਾਂ ਆਦਿਤਿਆ ਪ੍ਰਤੀਕ ਸਿੰਘ ਸਿਸੋਦੀਆ ਹੈ। ਜੇਕਰ ਰੈਪਰ ਨਾ ਹੁੰਦੇ ਤਾਂ ਆਈ. ਏ. ਐੱਸ. ਅਫਸਰ ਹੋਣਾ ਸੀ ਰੈਪਰ ਬਾਦਸ਼ਾਹ ਚੰਡੀਗੜ੍ਹ ਸਥਿਤ ਪੰਜਾਬ ਇੰਜੀਨੀਅਰਿੰਗ ਕਾਲਜ 'ਚ ਦਾਖਲਾ ਲਿਆ, ਕਿਉਂਕਿ ਉਹ ਸਿਵਲ ਇੰਜੀਨੀਅਰਿੰਗ 'ਚ ਡਿਗਰੀ ਹਾਸਲ ਕਰਨਾ ਚਾਹੁੰਦੇ ਸਨ। ਇਕ ਇੰਟਰਵਿਊ ਦੌਰਾਨ ਬਾਦਸ਼ਾਹ ਨੇ ਦੱਸਿਆ ਸੀ ਕਿ ਜੇਕਰ ਉਹ ਰੈਪਰ ਨਹੀਂ ਹੁੰਦੇ ਤਾਂ ਇਕ ਆਈ. ਏ. ਐੱਸ. ਅਫਸਰ ਹੋਣਾ ਸੀ। ਯੂ. ਕੇ. ਦੀ ਜੈਸਮੀਨ ਨਾਲ ਕਰਵਾਇਆ ਵਿਆਹ ਦੱਸ ਦੇਈਏ ਰੈਪਰ ਬਾਦਸ਼ਾਹ ਦਾ ਵਿਆਹ ਯੂ. ਕੇ. ਦੀ ਲੜਕੀ ਜੈਸਮੀਨ ਨਾਲ ਹੋਇਆ ਹੈ। ਬਾਲੀਵੁੱਡ 'ਚ ਰੈਪਰ ਬਣਨ ਤੋਂ ਪਹਿਲਾਂ ਬਾਦਸ਼ਾਹ ਯੋ ਯੋ ਹਨੀ ਸਿੰਘ ਦੇ ਗਰੁੱਪ ਮਾਫੀਆ ਮੰਡੀਰ 'ਚ ਗਾਇਕ ਸਨ। ਇਕ ਇੰਟਰਵਿਊ 'ਚ ਬਾਦਸ਼ਾਹ ਨੇ ਖੁਲਾਸਾ ਕੀਤਾ ਸੀ ਕਿ ਉਹ ਅਸਲ ਜ਼ਿੰਦਗੀ 'ਚ ਅਜਿਹੇ ਨਹੀਂ ਹਨ ਜੋ ਉਹ ਸਟੇਜ 'ਤੇ ਨਜ਼ਰ ਆਉਂਦੇ ਹਨ। ਉਹ ਇਕ ਬੇਹੱਦ ਸ਼ਾਂਤ ਸੁਭਾਅ ਦੇ ਇਨਸਾਨ ਹਨ। ਕਰੀਬ 10 ਮਿਲੀਅਨ ਡਾਲਰ ਦੀ ਹੈ ਜਾਇਦਾਦ ਦੱਸ ਦਈਏ ਕਿ ਉਂਝ ਤਾਂ ਬਾਦਸ਼ਾਹ ਕੋਲ ਧਨ ਦੌਲਤ ਦੀ ਘਾਟ ਨਹੀਂ ਹੈ। ਉਹ ਸਟੇਜ ਸ਼ੋਅ ਤੋਂ ਲੱਖਾਂ ਕਰੋੜਾਂ ਰੁਪਏ ਕਮਾਉਂਦੇ ਹਨ। ਇਹ ਜਾਣ ਹੈਰਾਨੀ ਹੋਵੇਗੀ ਕਿ ਉਹ ਇਕ ਗੀਤ ਦੀ ਫੀਸ ਕਰੀਬ 1 ਕਰੋੜ ਰੁਪਏ ਲੈਂਦੇ ਹਨ। ਉਨ੍ਹਾਂ ਦੀ ਕੁੱਲ ਸੰਪਤੀ ਕਰੀਬ 10 ਮਿਲੀਅਨ ਡਾਲਰ ਹੈ। ਨੰਨ੍ਹੀ ਧੀ ਦੇ ਹਨ ਇੱਜ਼ਤਦਾਰ ਪਿਤਾ ਬਾਦਸ਼ਾਹ ਅੱਜ ਇਕ ਪਿਆਰੀ ਜਿਹੀ ਬੱਚੀ ਦੇ ਪਿਤਾ ਹਨ। ਉਨ੍ਹਾਂ ਇਕ ਵਾਰ ਇੰਟਰਵਿਊ 'ਚ ਕਿਹਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਬੇਟੀ ਨਹੀਂ ਹੋਈ, ਉਦੋਂ ਤੱਕ ਉਨ੍ਹਾਂ ਨੂੰ ਬੱਚੇ ਪਸੰਦ ਨਹੀਂ ਸਨ ਪਰ ਹੁਣ ਉਹ ਬਦਲ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਬੱਚਿਆਂ ਨਾਲ ਬਹੁਤ ਪਿਆਰ ਹੈ।