FacebookTwitterg+Mail

Box Office : ਵੀਕੈਂਡ 'ਚ ਸਫਲ ਰਹੀ 'ਬੱਤੀ ਗੁੱਲ...', ਕਮਾਈ 23 ਕਰੋੜ ਤੋਂ ਪਾਰ

batti gul meter chal
24 September, 2018 02:52:24 PM

ਮੁੰਬਈ (ਬਿਊਰੋ)— ਸ਼ਾਹਿਦ ਕਪੂਰ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ 'ਬੱਤੀ ਗੁੱਲ ਮੀਟਰ ਚਾਲੂ' ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਘਰੇਲੂ ਬਾਕਸ ਆਫਿਸ 'ਤੇ ਸਫਲ ਸਾਬਤ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁੱਕਰਵਾਰ 6.76 ਕਰੋੜ, ਦੂਜੇ ਦਿਨ ਸ਼ਨੀਵਾਰ 7.96 ਕਰੋੜ, ਤੀਜੇ ਦਿਨ ਐਤਵਾਰ 8.54 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ ਵੀਕੈਂਡ 'ਚ 23.26 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

ਦੱਸਣਯੋਗ ਹੈ ਕਿ ਫਿਲਮ 'ਬੱਤੀ ਗੁੱਲ ਮੀਟਰ ਚਾਲੂ' ਦਾ ਨਿਰਦੇਸ਼ਨ ਸ਼੍ਰੀ ਨਰਾਇਣ ਸਿੰਘ ਵਲੋਂ ਕੀਤਾ ਗਿਆ ਹੈ। ਫਿਲਮ 'ਚ ਸ਼ਾਹਿਦ ਤੇ ਸ਼ਰਧਾ ਸਮੇਤ ਯਾਮੀ ਗੌਤ ਅਤੇ ਦਿਵਯੇਂਦਰੂ ਸ਼ਰਮਾ ਅਹਿਮ ਭੂਮਿਕਾਵਾਂ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 40 ਕਰੋੜ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Shahid Kapoor Shraddha Kapoor Batti Gul Meter Chalu Shree Narayan Singh Box Office Bollywood Actor

Edited By

Kapil Kumar

Kapil Kumar is News Editor at Jagbani.