FacebookTwitterg+Mail

ਪਹਿਲੇ ਹਫਤੇ ਬਾਕਸ ਆਫਿਸ 'ਤੇ ਸਫਲ ਰਹੀ 'ਬੱਤੀ ਗੁੱਲ...', ਜਾਣੋ ਕਲੈਕਸ਼ਨ

batti gul meter chalu
28 September, 2018 07:16:18 PM

ਮੁੰਬਈ (ਬਿਊਰੋ)— ਪਿਛਲੇ ਹਫਤੇ ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਬੱਤੀ ਗੁੱਲ ਮੀਟਰ ਚਾਲੂ' ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਘਰੇਲੂ ਬਾਕਸ ਆਫਿਸ 'ਤੇ ਸਫਲ ਸਾਬਤ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁੱਕਰਵਾਰ 6.76 ਕਰੋੜ, ਦੂਜੇ ਦਿਨ ਸ਼ਨੀਵਾਰ 7.96 ਕਰੋੜ, ਤੀਜੇ ਦਿਨ ਐਤਵਾਰ 8.54 ਕਰੋੜ, ਚੌਥੇ ਦਿਨ ਸੋਮਵਾਰ 3.16 ਕਰੋੜ, 5ਵੇਂ ਦਿਨ ਮੰਗਲਵਾਰ 2.91 ਕਰੋੜ, 6ਵੇਂ ਦਿਨ ਬੁੱਧਵਾਰ 2.65 ਕਰੋੜ ਅਤੇ 7ਵੇਂ ਦਿਨ ਵੀਰਵਾਰ 2.45 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 7 ਦਿਨਾਂ 'ਚ 34.43 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

ਦੱਸਣਯੋਗ ਹੈ ਕਿ ਫਿਲਮ 'ਬੱਤੀ ਗੁੱਲ ਮੀਟਰ ਚਾਲੂ' ਦਾ ਨਿਰਦੇਸ਼ਨ ਸ਼੍ਰੀ ਨਰਾਇਣ ਸਿੰਘ ਵਲੋਂ ਕੀਤਾ ਗਿਆ ਹੈ। ਫਿਲਮ 'ਚ ਸ਼ਾਹਿਦ ਕਪੂਰ, ਸ਼ਰਧਾ ਕਪੂਰ, ਯਾਮੀ ਗੌਤਮ ਅਤੇ ਦਿਵਯੇਂਦਰੂ ਸ਼ਰਮਾ ਅਹਿਮ ਭੂਮਿਕਾਵਾਂ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 40 ਕਰੋੜ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Shahid Kapoor Shraddha Kapoor Batti Gul Meter Chalu Shree Narayan Singh Box Office Bollywood Actor

Edited By

Kapil Kumar

Kapil Kumar is News Editor at Jagbani.