FacebookTwitterg+Mail

'ਭਾਰਤ' ਦਾ ਗੀਤ 'ਸਲੋ ਮੋਸ਼ਨ' ਰਿਲੀਜ਼

bharat
25 April, 2019 05:01:04 PM

ਮੁੰਬਈ(ਬਿਊਰੋ)— ਬੀਤੇ ਦਿਨੀਂ ਸਲਮਾਨ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਸੀ, ਜਿਸ 'ਚ ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ 'ਭਾਰਤ' ਦੇ ਪਹਿਲੇ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਸੀ। ਹੁਣ ਕੁਝ ਸਮਾਂ ਪਹਿਲਾਂ ਫਿਲਮ ਦਾ ਪਹਿਲਾ ਗੀਤ 'ਸਲੋ ਮੋਸ਼ਨ' ਰਿਲੀਜ਼ ਹੋ ਗਿਆ ਹੈ। ਇਸ 'ਚ ਅਦਾਕਾਰਾ ਦਿਸ਼ਾ ਪਟਾਨੀ ਜ਼ਬਰਦਸਤ ਠੁਮਕੇ ਲਾਉਂਦੀ ਨਜ਼ਰ ਆ ਰਹੀ ਹੈ। ਇਸ ਗੀਤ 'ਚ ਸਲਮਾਨ ਤੇ ਦਿਸ਼ਾ ਦੀ ਕੈਮਿਸਟਰੀ ਵੀ ਲੋਕਾਂ ਵਲੋਂ ਖੂਬ ਪਸੰਦ ਕੀਤੀ ਜਾ ਰਹੀ ਹੈ। 'ਸਲੋ ਮੋਸ਼ਨ' ਨੂੰ ਹੁਣ ਤੱਕ 4 ਮਿਲੀਅਨ ਦੇ ਕਰੀਬ ਵਿਊਜ਼ ਮਿਲ ਚੁੱਕੇ ਹਨ।

ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਗੀਤ ਲੋਕਾਂ ਨੂੰ ਕਿੰਨਾ ਪਸੰਦ ਆ ਰਿਹਾ ਹੈ। ਸਲਮਾਨ ਖਾਨ ਦੀ ਇਸ ਪੀਰੀਅਡ ਡਰਾਮਾ ਫਿਲਮ ਨੂੰ ਅਲੀ ਅੱਬਾਸ ਜ਼ਫਰ ਨੇ ਡਾਇਰੈਕਟ ਕੀਤਾ ਹੈ। ਫਿਲਮ 'ਚ ਸਲਮਾਨ ਖਾਨ ਤੋਂ ਇਲਾਵਾ ਕੈਟਰੀਨਾ ਕੈਫ, ਦਿਸ਼ਾ ਪਟਾਨੀ ਮੁੱਖ ਭੂਮਿਕਾ 'ਚ ਹਨ। ਫਿਲਮ 5 ਜੂਨ ਨੂੰ ਈਦ ਦੇ ਮੌਕੇ ਰਿਲੀਜ਼ ਹੋ ਰਹੀ ਹੈ


Tags: BharatSlow MotionSalman KhanDisha PataniSongBollywood Celebrity News in Punjabiਬਾਲੀਵੁੱਡ ਸਮਾਚਾਰ

Edited By

Manju

Manju is News Editor at Jagbani.