ਜਲੰਧਰ (ਬਿਊਰੋ) — ਪੰਜਾਬੀ ਮਨੋਰੰਜਨ ਜਗਤ ਦੇ ਬਾਕਮਾਲ ਹਾਸ ਕਲਾਕਾਰ ਭੋਟੂ ਸ਼ਾਹ ਜ਼ਿਆਦਾਤਰ ਸੋਸ਼ਲ ਮੀਡੀਆ 'ਤੇ ਘੱਟ ਹੀ ਨਜ਼ਰ ਆਉਂਦੇ ਹਨ ਪਰ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ, ਜੋ ਕਿ ਉਨ੍ਹਾਂ ਨੇ ਖਾਸ ਪੰਜਾਬੀ ਗਾਇਕ ਨਿਰਮਲ ਸਿੱਧੂ ਲਈ ਬਣਾਈ ਹੈ। ਇਸ ਵੀਡੀਓ 'ਚ ਉਹ ਪੰਜਾਬੀ ਗਾਇਕ ਨਿਰਮਲ ਸਿੱਧੂ ਦੇ ਹਾਲ ਹੀ 'ਚ ਰਿਲੀਜ਼ ਹੋਏ ਪੰਜਾਬੀ ਗੀਤ 'ਓ ਅ' ਬਾਰੇ ਗੱਲ ਕੀਤੀ ਜਾ ਰਹੀ ਹੈ। ਨਿਰਮਲ ਸਿੱਧੂ ਨੇ ਆਪਣੇ ਇਸ ਗੀਤ 'ਚ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੇ ਪਿਆਰ ਨੂੰ ਦਰਸਾਇਆ ਹੈ। ਉਨ੍ਹਾਂ ਦੇ ਇਸ ਗੀਤ ਦੇ ਬੋਲ ਲੱਖਾ ਭਵਾਨੀਗੜ੍ਹ ਨੇ ਆਪਣੀ ਕਲਮ ਨਾਲ ਸ਼ਿੰਗਾਰੇ ਹਨ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਭੋਟੂ ਸ਼ਾਹ ਨੇ ਵੀ ਵੀਡੀਓ ਬਣਾ ਕੇ ਨਿਰਮਲ ਸਿੱਧੂ ਅਤੇ ਗੀਤ ਦੀ ਬਾਕੀ ਟੀਮ ਨੂੰ ਆਪਣੀ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਜੇ ਗੱਲ ਕਰੀਏ ਨਿਰਮਲ ਸਿੱਧੂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਸ਼ਾਨਦਾਰ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਉਹ ਹਰਭਜਨ ਮਾਨ, ਸਾਬਰ ਕੋਟੀ, ਹੰਸ ਰਾਜ ਹੰਸ, ਸਰਦੂਲ ਸਿਕੰਦਰ, ਗੁਰਦਾਸ ਮਾਨ, ਲਾਭ ਜੰਜੂਆ, ਜਸਬੀਰ ਜੱਸੀ ਵਰਗੇ ਕਈ ਕਲਾਕਾਰਾਂ ਦੇ ਗੀਤਾਂ 'ਚ ਮਿਊਜ਼ਿਕ ਦੇ ਚੁੱਕੇ ਹਨ।
ਨਿਰਮਲ ਸਿੱਧੂ ਦੇ ਗੀਤ 'ਓ ਅ' ਦਾ ਵੀਡੀਓ :-