ਜਲੰਧਰ (ਬਿਊਰੋ) : ਪੰਜਾਬੀ ਪਾਲੀਵੁੱਡ ਇੰਡਸਟਰੀ 'ਚ ਪ੍ਰਸਿੱਧੀ ਖੱਟਣ ਵਾਲਾ ਨਿੱਕਾ ਜ਼ੈਲਦਾਰ ਅਰਥਾਤ ਐਮੀ ਵਿਰਕ ਅੱਜ ਆਪਣਾ 26ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਐਮੀ ਵਿਰਕ ਦਾ ਜਨਮ 11 ਮਈ ਨੂੰ 1992 'ਚ ਹੋਇਆ। ਐਮੀ ਵਿਰਕ ਨੇ ਆਪਣੀ ਸੁਰੀਲੀ ਆਵਾਜ਼ ਅਤੇ ਸ਼ਾਨਦਾਰ ਗੀਤਾਂ ਦੇ ਸਦਕਾ ਦਰਸ਼ਕਾਂ 'ਚ ਖਾਸ ਪਛਾਣ ਕਾਇਮ ਕੀਤੀ।
ਐਮੀ ਵਿਰਕ ਬਰਥਡੇ ਸਪੈਸ਼ਲ ਪਿਕਸ

ਐਮੀ ਵਿਰਕ ਇਕ ਪੰਜਾਬੀ ਗਾਇਕ ਅਤੇ ਅਦਾਕਾਰ ਹੈ, ਜੋ ਅੱਜ ਵੀ ਫਿਲਮ ਇੰਡਸਟਰੀ ਤੇ ਸੰਗੀਤ ਜਗਤ 'ਚ ਸਰਗਰਮ ਹਨ। ਉਨ੍ਹਾਂ ਨੂੰ ਪੰਜਾਬ ਦੇ ਸਭ ਤੋਂ ਵਧੀਆ ਗਾਇਕਾਂ ਅਤੇ ਅਦਾਕਾਰਾਂ 'ਚੋਂ ਮੰਨਿਆ ਗਿਆ ਹੈ। ਐਮੀ ਵਿਰਕ ਦਾ ਅਸਲ ਨਾਂ ਅਮਨਿੰਦਰਪਾਲ ਸਿੰਘ ਵਿਰਕ ਸੀ।

26 ਸਾਲਾ ਐਮੀ ਵਿਰਕ ਪਟਿਆਲਾ ਦੇ ਇਕ ਕਾਲਜ 'ਚ ਇੰਜੀਨੀਅਰ ਬਣਨ ਆਏ ਸਨ ਪਰ ਉਨ੍ਹਾਂ ਦੀ ਗਾਇਕੀ ਦੇ ਸ਼ੌਕ ਨੇ ਉਨ੍ਹਾਂ ਨੂੰ ਪੰਜਾਬ ਦਾ ਨਾਮੀ ਗਾਇਕ ਤੇ ਅਦਾਕਾਰ ਬਣਾ ਦਿੱਤਾ।
ਐਮੀ ਵਿਰਕ ਇਮੇਜ਼ ਗੈਲਰੀ ਡਾਊਨਲੋਡ

ਦੱਸ ਦਈਏ ਕਿ ਐਮੀ ਵਿਰਕ ਨੇ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਅਮਰਿੰਦਰ ਗਿੱਲ ਦੀ ਫਿਲਮ 'ਅੰਗਰੇਜ' ਨਾਲ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਐਮੀ ਵਿਰਕ ਦੀਆਂ ਇਕ ਤੋਂ ਬਾਅਦ ਇਕ ਕਈ ਸੁਪਰਹਿੱਟ ਫਿਲਮਾਂ ਰਿਲੀਜ਼ ਹੁੰਦੀਆਂ ਗਈਆਂ।

ਐਮੀ ਵਿਰਕ ਨੂੰ 'ਨਿੱਕਾ ਜ਼ੈਲਦਾਰ' ਅਤੇ 'ਕਿਸਮਤ' ਫਿਲਮ 'ਚ ਮੁੱਖ ਭੂਮਿਕਾ ਨਿਭਾਉਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਸਿੰਗਲ ਟਰੈਕ ਨਾਲ ਆਪਣੇ ਗਾਇਕੀ ਸਫਰ ਦੀ ਸ਼ੁਰੂਆਤ ਕੀਤੀ, ਜੋ ਕਿ ਬਹੁਤ ਹੀ ਪ੍ਰਭਾਵਸ਼ਾਲੀ ਟਰੈਕ ਸਾਬਤ ਹੋਇਆ। ਇਸ ਤੋਂ ਬਾਅਦ ਉਨ੍ਹਾਂ ਨੇ 'ਯਾਰ ਅਮਲੀ' ਅਤੇ 'ਜੱਟ ਦਾ ਸਹਾਰਾ' ਵਰਗੇ ਹੋਰ ਗੀਤਾਂ ਨੇ ਉਨ੍ਹਾਂ ਨੂੰ ਦੁਨੀਆਂ ਭਰ 'ਚ ਪ੍ਰਚਲਿਤ ਕੀਤਾ।
ਐਮੀ ਵਿਰਕ ਇਮੇਜ਼ ਐਚਡੀ ਫੋਟੋ ਵਾਲਪੇਪਰ

ਦੱਸ ਦਈਏ ਕਿ ਐਮੀ ਵਿਰਕ ਨੇ ਕਈ ਸੁਪਰਹਿੱਟ ਗੀਤਾਂ ਤੋਂ ਬਾਅਦ ਪੰਜਾਬੀ ਫਿਲਮਾਂ 'ਚ ਆਪਣੀ ਕਿਸਮਤ ਅਜ਼ਮਾਈ ਅਤੇ ਸ਼ੌਹਰਤ ਹਾਸਲ ਕੀਤੀ। ਪੰਜਾਬੀ ਫਿਲਮਾਂ ਦੇ ਸਦਕਾ ਐਮੀ ਵਿਰਕ ਨੇ ਬੁਲੰਦੀਆਂ ਨੂੰ ਛੂਹਇਆ।

ਉਨ੍ਹਾਂ ਨੇ 'ਅੰਗਰੇਜ਼', 'ਅਰਦਾਸ', 'ਬੰਬੂਕਾਟ' ਤੇ 'ਸਾਬ੍ਹ ਬਹਾਦਰ' ਫਿਲਮਾਂ 'ਚ ਬੇਹਤਰੀਨ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਿਆ। ਇਸ ਦੇ ਨਾਲ ਹੀ 'ਨਿੱਕਾ ਜ਼ੈਲਦਾਰ' ਵੀ ਲੋਕਾਂ ਨੂੰ ਖੂਬ ਪਸੰਦ ਆਈ।

ਦੱਸਣਯੋਗ ਹੈ ਕਿ ਹਾਲ ਹੀ 'ਚ ਐਮੀ ਵਿਰਕ ਨੇ ਲਗਜ਼ਰੀ ਕਾਰ ਖਰੀਦੀ ਹੈ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ।
ਐਮੀ ਵਿਰਕ ਐਚਡੀ ਇਮੇਜ਼ ਡਾਊਨਲੋਡ

ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਦੇ ਚਰਚਿਤ ਹੀਰੋ ਐਮੀ ਵਿਰਕ ਦੇ ਚਰਚੇ ਹੁਣ ਬਾਲੀਵੁੱਡ 'ਚ ਵੀ ਹੋਣ ਲੱਗੇ ਹਨ।

ਗਾਇਕੀ ਦੇ ਵਾਂਗ ਹੀ ਫਿਲਮਾਂ ਦੀ ਵੀ ਪੂਰੀ ਸਮਝ ਰੱਖਣ ਵਾਲੇ ਐਮੀ ਵਿਰਕ 'ਤੇ ਹੁਣ ਬਾਲੀਵੁੱਡ ਫਿਲਮ ਇੰਡਸਟਰੀ ਦੀ ਨਜ਼ਰ ਪਈ ਹੈ। ਜੀ ਹਾਂ, ਇਨ੍ਹੀਂ ਦਿਨੀਂ ਐਮੀ ਵਿਰਕ ਕਪਿਲ ਦੇਵ 'ਤੇ ਆਧਾਰਿਤ ਫਿਲਮ '83' ਦੀ ਸ਼ੂਟਿੰਗ 'ਚ ਰੁੱਝੇ ਹਨ, ਜਿਸ ਦੀਆਂ ਤਸਵੀਰਾਂ ਉਹ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕਰਦੇ ਰਹਿੰਦੇ ਹਨ।
ਐਮੀ ਵਿਰਕ ਫਿਲਮ 83 ਨਾਲ ਕਰਨ ਜਾ ਰਹੇ ਬਾਲੀਵੁੱਡ ਚ ਡੈਬਿਊ

ਇਸ ਤੋਂ ਇਲਾਵਾ ਐਮੀ ਵਿਰਕ ਦੀ 'ਮੁਕਲਾਵਾ' ਫਿਲਮ ਵੀ ਆ ਰਹੀ ਹੈ, ਜਿਸ 'ਚ ਉਨ੍ਹਾਂ ਨਾਲ ਸੋਨਮ ਬਾਜਵਾ ਮੁੱਖ ਭੂਮਿਕਾ 'ਚ ਹੈ। ਦੱਸ ਦਈਏ ਕਿ 'ਮੁਕਲਾਵਾ' ਫਿਲਮ 24 ਮਈ ਨੂੰ ਸਿਨੇਮਾ ਘਰਾਂ 'ਚ ਦਸਤਕ ਦੇ ਰਹੀ ਹੈ।
