ਜਲੰਧਰ (ਬਿਊਰੋ)— ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ 'ਕੈਰੀ ਆਨ ਜੱਟਾ 2' ਫਿਲਮ 1 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਉਪਾਸਨਾ ਸਿੰਘ ਤੇ ਜਯੋਤੀ ਸੇਠੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦਾ ਇਕ ਪ੍ਰੋਮੋ ਰਿਲੀਜ਼ ਹੋਇਆ ਹੈ। ਪ੍ਰੋਮੋ 'ਚ ਬੀਨੂੰ ਢਿੱਲੋਂ ਨੂੰ ਬੀ. ਐੱਨ. ਸ਼ਰਮਾ ਤੋਂ ਗਾਲ੍ਹਾਂ ਪੈ ਰਹੀਆਂ ਹਨ। ਹੁਣ ਇਹ ਗਾਲ੍ਹਾਂ ਬੀਨੂੰ ਢਿੱਲੋਂ ਨੂੰ ਕਿਉਂ ਪੈ ਰਹੀਆਂ ਹਨ, ਇਸ ਲਈ ਤਾਂ ਤੁਹਾਨੂੰ ਫਿਲਮ ਦੇਖਣੀ ਪਵੇਗੀ।
ਦੱਸਣਯੋਗ ਹੈ ਕਿ 'ਕੈਰੀ ਆਨ ਜੱਟਾ 2' ਫਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਇਸ ਦਾ ਪਹਿਲਾ ਭਾਗ ਵੀ ਸਮੀਪ ਕੰਗ ਨੇ ਹੀ ਡਾਇਰੈਕਟ ਕੀਤਾ ਸੀ। ਫਿਲਮ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੱਧੂ, ਅਤੁਲ ਭੱਲਾ ਤੇ ਅਮਿਤ ਭੱਲਾ ਨੇ ਪ੍ਰੋਡਿਊਸ ਕੀਤਾ ਹੈ। 'ਕੈਨੀ ਆਨ ਜੱਟਾ 2' ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰੇਆ ਸ਼੍ਰੀਵਾਸਤਵ ਨੇ ਲਿਖਿਆ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਹਨ। ਫਿਲਮ ਦੇ ਰਿਲੀਜ਼ ਹੋਣ ਦੀ ਦਰਸ਼ਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤੇ ਉਮੀਦ ਹੈ ਕਿ ਇਹ ਫਿਲਮ ਸਾਲ 2012 'ਚ ਆਈ 'ਕੈਰੀ ਆਨ ਜੱਟਾ' ਨਾਲੋਂ ਵੱਧ ਸਫਲਤਾ ਹਾਸਲ ਕਰੇਗੀ।