ਨਵੀਂ ਦਿੱਲੀ (ਬਿਊਰੋ) — ਪਿਛਲੇ ਕਈ ਦਿਨਾਂ ਤੋਂ ਏਮਜ਼ 'ਚ ਦਾਖਲ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਦੇ ਦਿੱਗਜ ਨੇਤਾ ਸ਼੍ਰੀ ਅਰੁਣ ਜੇਤਲੀ ਦਾ ਅੱਜ ਯਾਨੀ ਸ਼ਨੀਵਾਰ ਦੁਪਿਹਰ ਨੂੰ ਦਿਹਾਂਤ ਹੋ ਗਿਆ। ਉਹ 66 ਸਾਲ ਦੇ ਸਨ। ਸਾਹ ਲੈਣ 'ਚ ਮੁਸ਼ਕਿਲ ਆਉਣ ਤੋਂ ਬਾਅਦ ਸ਼੍ਰੀ ਜੇਤਲੀ ਨੂੰ 9 ਅਗਸਤ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) 'ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਮੌਤ ਨਾਲ ਹਰ ਪਾਸੇ ਸੋਗ ਦੀ ਲਹਿਰ ਦੌੜ ਪਈ ਹੈ। ਉਥੇ ਹੀ ਬਾਲੀਵੁੱਡ ਸਿਤਾਰੇ ਵੀ ਸ਼੍ਰੀ ਅਰੁਣ ਜੇਤਲੀ ਨੂੰ ਟਵੀਟ ਕਰਕੇ ਸ਼ਰਧਾਂਜਲੀ ਦੇ ਰਹੇ ਹਨ। ਕੁਝ ਮਿੰਟ ਪਹਿਲਾਂ ਬਾਲੀਵੁੱਡ ਐਕਟਰ ਰਿਤੇਸ਼ ਦੇਸ਼ਮੁਖ ਨੇ ਟਵੀਟ ਕਰਕੇ ਉਨ੍ਹਾਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜੇਤਲੀ ਨੇ ਦੁਪਹਿਰ 12 ਵਜ ਕੇ 7 ਮਿੰਟ 'ਤੇ ਆਖਰੀ ਸਾਹ ਲਿਆ। ਸ਼੍ਰੀ ਜੇਤਲੀ ਪਿਛਲੇ ਦੋ ਸਾਲਾਂ ਤੋਂ ਠੀਕ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੇ ਇਸ ਸਾਲ ਲੋਕ ਸਭਾ ਚੋਣ ਨਹੀਂ ਲੜੀ ਸੀ। ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਵੀ ਹੋਇਆ ਸੀ।
Karan Johar
Sunny Deol
Koena Mitra
Nimrat Kaur
Isha Koppikar
Adnan Sami