ਮੁੰਬਈ (ਬਿਊਰੋ)— ਬਾਲੀਵੁੱਡ ਦੀਆਂ ਸਭ ਤੋਂ ਮਹਿੰਗੀਆਂ ਫਿਲਮਾਂ 'ਚੋਂ ਇਕ 'ਬ੍ਰਹਮਾਸਤਰ' ਸੀਰੀਜ਼ ਦਾ ਪਹਿਲਾ ਸ਼ੈਡਿਊਲ ਕੁਝ ਸਮੇਂ ਪਹਿਲਾਂ ਹੀ ਪੂਰਾ ਹੋਇਆ ਸੀ, ਜਿਸ ਲਈ ਪੂਰੀ ਟੀਮ ਬੁਲਗਾਰਿਆ ਗਈ ਸੀ। ਇਸ ਤੋਂ ਬਾਅਦ ਅੱਜ ਤੋਂ ਰਣਬੀਰ ਅਤੇ ਆਲੀਆ ਨੇ ਫਿਲਮ ਦੇ ਦੂਜੇ ਸ਼ੈਡਿਊਲ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਟਰੈਂਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਇਹ ਜਾਣਕਾਰੀ ਸ਼ੇਅਰ ਕੀਤੀ ਹੈ ਕਿ ਆਲੀਆ ਰਣਬੀਰ ਨੇ ਬਿੱਗ ਬੀ ਨਾਲ ਫਿਲਮ ਦੇ ਦੂਜੇ ਸ਼ੈਡਿਊਲ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਜਲਦ ਹੀ ਇਸ ਦੀ ਸ਼ੂਟਿੰਗ ਸ਼ੁਰੂ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ 'ਬ੍ਰਹਮਾਸਤਰ' ਦਾ ਨਿਰਦੇਸ਼ਨ ਅਯਾਨ ਮੁਖਰਜੀ ਕਰ ਰਹੇ ਹਨ, ਜਿਸ 'ਚ ਰਣਬੀਰ ਇਕ ਸੁਪਰਹੀਰੋ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਰਣਬੀਰ ਤੋਂ ਇਲਾਵਾ ਇਸ ਫਿਲਮ 'ਚ ਆਲੀਆ ਭੱਟ, ਅਮਿਤਾਭ ਬੱਚਨ ਅਤੇ ਮੌਨੀ ਰਾਏ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਪਹਿਲਾ ਭਾਗ ਅਗਲੇ ਸਾਲ ਰਿਲੀਜ਼ ਹੋਵੇਗਾ।