FacebookTwitterg+Mail

ਜਦੋਂ ਅਮਰਿੰਦਰ ਗਿੱਲ ਨੇ ਸਿਮੀ ਚਾਹਲ ਤੋਂ ਮੰਗੇ ਉਧਾਰੇ ਪੈਸੇ, ਵੀਡੀਓ ਵਾਇਰਲ

chal mera putt simi chahal shared a video clip with amrinder gill
17 July, 2019 10:08:57 AM

ਜਲੰਧਰ (ਬਿਊਰੋ) — ਇਨ੍ਹੀਂ ਦਿਨੀਂ ਅਮਰਿੰਦਰ ਗਿੱਲ ਤੇ ਸਿਮੀ ਚਾਹਲ ਆਪਣੀ ਆਉਣ ਵਾਲੀ ਫਿਲਮ 'ਚੱਲ ਮੇਰਾ ਪੁੱਤ' ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੇ ਹਨ। ਬੀਤੇ ਦਿਨੀਂ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਿਆਰ ਮਿਲ ਰਿਹਾ ਹੈ। ਹਾਲ ਹੀ 'ਚ ਸਿਮੀ ਚਾਹਲ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਅਮਰਿੰਦਰ ਗਿੱਲ ਉਨ੍ਹਾਂ ਤੋਂ ਪੈਸੇ ਉਧਾਰ ਮੰਗਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਅਮਰਿੰਦਰ ਗਿੱਲ ਸਿਮੀ ਤੋਂ 2000 ਪਾਊਂਡ ਉਧਾਰੇ ਮੰਗਦੇ ਹਨ। ਜੀ ਹਾਂ, ਇਹ ਛੋਟੀ ਜਿਹੀ ਵੀਡੀਓ ਕਲਿੱਪ ਉਨ੍ਹਾਂ ਦੀ ਫਿਲਮ 'ਚੱਲ ਮੇਰਾ ਪੁੱਤ' ਦੇ ਟਰੇਲਰ 'ਚੋਂ ਲਈ ਗਈ ਹੈ। ਫਿਲਮ ਦਾ ਟਰੇਲਰ ਸ਼ੋਸਲ ਮੀਡੀਆ 'ਤੇ ਪੂਰੀ ਛਾਇਆ ਹੋਇਆ ਹੈ, ਜਿਸਦੇ ਚੱਲਦੇ ਸਿਮੀ ਚਾਹਲ ਨੇ ਛੋਟੀ ਜਿਹੀ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ। ਪ੍ਰਸ਼ੰਸਕਾਂ ਵੱਲੋਂ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਤੇ ਹੁਣ ਤੱਕ ਇਸ ਵੀਡੀਓ ਨੂੰ ਇਕ ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।


ਦੱਸ ਦਈਏ ਕਿ 'ਚੱਲ ਮੇਰਾ ਪੁੱਤ' ਸਾਂਝੇ ਪੰਜਾਬ ਨੂੰ ਪੇਸ਼ ਕਰੇਗੀ ਅਤੇ ਵਿਦੇਸ਼ਾਂ 'ਚ ਪੱਕੇ ਹੋਣ ਦੇ ਸੰਘਰਸ਼ ਨੂੰ ਬਿਆਨ ਕਰੇਗੀ। ਇਸ ਫਿਲਮ 'ਚ ਮੁੱਖ ਭੂਮਿਕਾ 'ਚ ਅਮਰਿੰਦਰ ਗਿੱਲ ਤੇ ਸਿਮੀ ਚਾਹਲ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਪਾਕਿਸਤਾਨੀ ਕਲਾਕਾਰ ਅਕਰਮ ਉਦਾਸ, ਨਾਸਿਰ ਚਿਨੋਟੀ, ਇਫਤਿਖਾਰ ਠਾਕੁਰ ਤੇ ਪੰਜਾਬੀ ਗਾਇਕ ਗੁਰਸ਼ਬਦ ਤੋਂ ਇਲਾਵਾ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਅਮਰਿੰਦਰ ਗਿੱਲ ਦੀ ਇਹ ਫਿਲਮ 26 ਜੁਲਾਈ ਨੂੰ ਰਿਲੀਜ਼ ਹੋ ਜਾਵੇਗੀ। ਇਸ ਫਿਲਮ ਨੂੰ ਕਾਰਜ ਗਿੱਲ ਪ੍ਰੋਡਿਊਸ ਕਰ ਰਹੇ ਹਨ ਅਤੇ ਜਨਜੋਤ ਸਿੰਘ ਡਾਇਰੈਕਟ ਕਰ ਰਹੇ ਹਨ।

 


Tags: Chal Mera PuttOfficial TrailerAmrinder GillSimi ChahalIftikhar ThakurNasir ChinyotiAkram UdasHardeep GillGurshabad

Edited By

Sunita

Sunita is News Editor at Jagbani.