FacebookTwitterg+Mail

'ਚੱਲ ਮੇਰਾ ਪੁੱਤ' ਦਾ ਟਰੇਲਰ ਕੱਲ ਹੋਵੇਗਾ ਰਿਲੀਜ਼

chal mera putt trailer releasing tomorrow
14 July, 2019 08:25:07 PM

ਜਲੰਧਰ(ਬਿਊਰੋ) - 26 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਬਹੁ-ਚਰਚਿਤ ਪੰਜਾਬੀ ਫਿਲਮ 'ਚੱਲ ਮੇਰਾ ਪੁੱਤ' ਦਾ ਟ੍ਰੇਲਰ 15 ਜੁਲਾਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਦੀ ਜਾਣਕਾਰੀ ਅਮਰਿੰਦਰ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫਿਲਮ ਦਾ ਨਵਾਂ ਪੋਸਟਰ ਰਿਲੀਜ਼ ਕਰਦਿਆਂ ਦਿੱਤੀ। ਇਸ ਪੋਸਟਰ 'ਚ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਬਹੁਤ ਹੀ ਵੱਖਰੇ ਕਿਰਦਾਰ 'ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਾਕਿਸਤਾਨੀ ਕਲਾਕਾਰ ਇਫਤਿਖਾਰ ਠਾਕੁਰ ਵੀ ਬਹੁਤ ਹੀ ਵੱਖਰੇ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਫਿਲਮ ਦਾ ਟਰੇਲਰ ਕੱਲ 'ਰਿਧਮ ਬੁਆਏਜ਼' ਦੇ ਆਫੀਸ਼ੀਅਲ ਯੂਟਿਊਬ ਚੈੱਨਲ 'ਤੇ ਰਿਲੀਜ਼ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਇਸ ਫਿਲਮ ਨੂੰ ਜਨਜੋਤ ਸਿੰਘ ਨੇ ਡਾਇਰੈਕਟ ਕੀਤਾ ਹੈ।ਫਿਲਮ ਦੀ ਕਹਾਣੀ, ਸਕ੍ਰੀਨਪਲੇਅ ਤੇ ਡਾਇਲਾਗਸ ਰਾਕੇਸ਼ ਧਵਨ, ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਸਾਂਝੇ ਤੋਰ 'ਤੇ ਲਿਖੇ ਹਨ। ਫਿਲਮ 'ਚ ਅਮਰਿੰਦਰ ਗਿੱਲ, ਸਿੰਮੀ ਚਾਹਲ, ਗੁਰਸ਼ਬਦ ਤੇ ਹਰਦੀਪ ਗਿੱਲ ਤੋਂ ਇਲਾਵਾ ਪਾਕਿਸਤਾਨੀ ਕਲਾਕਾਰ ਅਕਰਮ ਉਦਾਸ, ਨਾਸਿਰ ਚਿਨੌਟੀ ਤੇ ਇਫਤਿਖਾਰ ਠਾਕੁਰ ਅਹਿਮ ਭੂਮਿਕਾ ਨਿਭਾਉਣਗੇ। ਅੱਜ ਦੇ ਸਮੇਂ 'ਚ ਇਹ ਪਹਿਲੀ ਪੰਜਾਬੀ ਫਿਲਮ ਹੋਵੇਗੀ ਜਿਸ 'ਚ ਪਾਕਿਸਤਾਨੀ ਕਲਾਕਾਰ ਕਾਮੇਡੀ ਕਰਦੇ ਨਜ਼ਰ ਆਉਣਗੇ। ਫਿਲਮ ਦਾ ਵਿਸ਼ਾ ਕਾਫੀ ਵੱਖਰਾ ਤੇ ਦਿਲਚਸਪ ਹੈ। ਰਿਧਮ ਬੁਆਏਜ਼ ਐਂਟਰਟੇਨਮੈਂਟ, ਗਿੱਲਜ਼ ਨੈੱਟਵਰਕ ਤੇ ਓਮਜ਼ੀ ਸਟਾਰ ਸਟੂਡੀਓ ਦੀ ਇਸ ਸਾਂਝੀ ਪੇਸਕਸ਼ ਨੂੰ ਪੰਜਾਬ, ਵਿਦੇਸ਼ਾਂ ਤੋਂ ਇਲਾਵਾ ਪਾਕਿਸਤਾਨ 'ਚ ਵੀ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ। ਫਿਲਮ ਪ੍ਰਤੀ ਦਰਸ਼ਕਾਂ ਦੀ ਦਿਲਚਸਪੀ ਕਾਫੀ ਦੇਖਣ ਨੂੰ ਮਿਲ ਰਹੀ ਹੈ।


Tags: Chal Mera PuttTrailer Releasing TomorrowAmrinder GillSimi ChahalGurshabadHardeep GillJanjot SinghPollywood UpdatePunjabi Movie

About The Author

Lakhan

Lakhan is content editor at Punjab Kesari