FacebookTwitterg+Mail

ਵਿਦੇਸ਼ਾਂ ਦੇ ਇਨ੍ਹਾਂ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ'

chandigarh amritsar chandigarh cinema listing
17 May, 2019 05:17:14 PM

ਜਲੰਧਰ(ਬਿਊਰੋ) - 24 ਮਈ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਦੀ ਪ੍ਰਮੋਸ਼ਨ ਜ਼ੋਰਾਂ 'ਤੇ ਹੈ। ਇਸ ਫਿਲਮ ਦੀ ਜਿੱਥੇ ਪੰਜਾਬ 'ਚ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ ਉੱਥੇ ਹੀ ਵਿਦੇਸ਼ਾਂ ਵਿਚ ਵੀ ਇਸ ਫਿਲਮ ਨੂੰ ਦੇਖਣ ਲਈ ਦਰਸ਼ਕ ਕਾਫੀ ਉਤਸ਼ਾਹਿਤ ਹਨ। ਇਸ ਫਿਲਮ ਨੂੰ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ। ਆਓ ਦੇਖਦੇ ਹਾਂ ਕਿ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਵਿਦੇਸ਼ਾਂ ਦੇ ਕਿਹੜੇ-ਕਿਹੜੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ :-

ਮਲੇਸ਼ੀਆPunjabi Bollywood Tadka

ਨਿਊਜੀਲੈਂਡPunjabi Bollywood Tadka

ਆਸਟ੍ਰੇਲੀਆ 
Punjabi Bollywood Tadka
ਦੱਸ ਦੱਈਏ ਕਿ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਫਿਲਮ ਨੂੰ ਕਰਨ. ਆਰ. ਗੁਲਿਆਨੀ ਨੇ ਡਾਇਰੈਕਟ ਕੀਤਾ ਹੈ। ਲਿਓਸਟਰਾਈਡ ਐਂਟਰਟੇਨਮੈਂਟ ਤੇ ਡ੍ਰੀਮਬੁੱਕ ਦੀ ਇਸ ਫਿਲਮ ਨੂੰ ਸੁਮੀਤ ਦੱਤ, ਅਨੁਪਮਾ ਕਟਕਰ ਤੇ ਇਆਰਾ ਦੱਤ ਨੇ ਪ੍ਰੋਡਿਊਸ ਕੀਤਾ ਹੈ। ਗਿੱਪੀ ਗਰੇਵਾਲ, ਸਰਗੁਣ ਮਹਿਤਾ ਤੋਂ ਇਲਾਵਾ ਬਾਲੀਵੁੱਡ ਦੇ ਰਾਜਪਾਲ ਯਾਦਵ ਵੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਫਿਲਮ ਦੇ ਡਾਇਲਾਗਸ ਤੇ ਸਕ੍ਰੀਨਪਲੇਅ ਨਰੇਸ਼ ਕਥੂਰੀਆ ਨੇ ਲਿਖੇ ਹਨ। 24 ਮਈ ਨੂੰ ਓਮਜੀ ਗਰੁੱਪ ਵੱਲੋਂ ਇਸ ਫਿਲਮ ਨੂੰ ਵਰਲਡਵਾਈਡ ਰਿਲੀਜ਼ ਕੀਤਾ ਜਾਵੇਗਾ ।


Tags: Chandigarh Amritsar ChandigarhGippy GrewalSargun MehtaRajpal YadavKaran R GulianiSumit DuttEara DuttAnupama KatakarCinema Listing

Edited By

Lakhan

Lakhan is News Editor at Jagbani.