ਜਲੰਧਰ (ਬਿਊਰੋ)- 24 ਮਈ ਨੂੰ ਵੱਡੇ ਪੱਧਰ 'ਤੇ ਰਿਲੀਜ਼ ਕੀਤੀ ਜਾ ਰਹੀ ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਹਰ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫਿਲਮ ਦੇ ਟਰੇਲਰ ਅਤੇ ਹਾਲ ਹੀ 'ਚ ਰਿਲੀਜ਼ ਹੋਏ ਗੀਤ 'ਅੰਬਰਸਰ ਦੇ ਪਾਪੜ' ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਟਰੇਲਰ ਦੀ ਗੱਲ ਕਰੀਏ ਤਾਂ ਫਿਲਮ ਦੇ ਟਰੇਲਰ ਨੇ ਵੱਖ-ਵੱਖ ਟੀ. ਵੀ. ਚੈਨਲਾਂ ਤੇ ਧੂੰਮਾਂ ਪਾ ਰੱਖੀਆਂ ਹਨ।ਉੱਥੇ ਹੀ ਯੂਟਿਊਬ ਤੇ ਵੀ ਇਸ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ।ਯੂਟਿਊਬ 'ਤੇ ਫਿਲਮ ਦੇ ਟਰੇਲਰ ਨੂੰ 5.7 ਮਿਲੀਅਨ ਵਾਰ ਦੇਖਿਆ ਜਾ ਚੁੱਕਿਆ ਹੈ। ਦਰਸ਼ਕਾਂ ਵੱਲੋਂ ਇਸ ਫਿਲਮ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।
'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਫਿਲਮ 'ਚ ਗਿੱਪੀ ਗਰੇਵਾਲ ਦੇ ਸਰਗੁਣ ਮਹਿਤਾ ਲੀਡ ਰੋਲ 'ਚ ਹਨ।ਫਿਲਮ ਦੀ ਕਰਨ. ਆਰ. ਗੁਲੀਆਨੀ ਨੇ ਡਾਇਰੈਕਟ ਕੀਤਾ ਹੈ।ਨਰੇਸ਼ ਕਥੂਰੀਆ ਨੇ ਇਸ ਫਿਲਮ ਦੇ ਡਾਇਲਾਗਸ ਤੇ ਸਕ੍ਰੀਨਪਲੇਅ ਲਿਖਿਆ ਹੈ। ਲਿਓਸਟਰਾਈਡ ਐਂਟਰਟੇਨਮੈਂਟ ਅਤੇ ਡ੍ਰੀਮਬੁੱਕ ਦੀ ਇਸ ਸਾਂਝੀ ਪੇਸਕਸ਼ ਨੂੰ ਸੁਮੀਤ ਦੱਤ, ਅਨੁਪਮਾ ਕਾਟਕਰ ਤੇ ਈਆਰਾ ਦੱਤ ਨੇ ਪ੍ਰੋਡਿਊਸ ਕੀਤਾ ਹੈ। ਇਸ ਫਿਲਮ ਰਾਹੀਂ ਪਹਿਲੀ ਵਾਰ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਜੋੜੀ ਇੱਕਠੀਆਂ ਨਜ਼ਰ ਆਵੇਗੀ।