ਮੁੰਬਈ (ਬਿਊਰੋ) — ਬਾਲੀਵੁੱਡ ਦੇ ਕਿਊਟ ਅਤੇ ਚਾਕਲੇਟੀ ਬੁਆਏ ਰਣਬੀਰ ਕਪੂਰ ਦੀ ਇਕ ਪੁਰਾਣੀ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਹ ਤਸਵੀਰ ਉਨ੍ਹਾਂ ਦੇ ਬਚਪਨ ਦੀ ਹੈ, ਜਿਸ 'ਚ ਉਹ ਆਪਣੀ ਭੈਣ ਰਿਧੀਮਾ ਕਪੂਰ ਤੇ ਮੰਮੀ ਨੀਤੂ ਸਿੰਘ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਦੋਵੇਂ ਭੈਣ-ਭਰਾ ਬਹੁਤ ਹੀ ਕਿਊਟ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਲੋਕੀ ਇਸ ਤਸਵੀਰ ਨੂੰ ਖੂਬ ਸ਼ੇਅਰ ਕਰ ਰਹੇ ਹਨ।

ਦੱਸ ਦਈਏ ਕਿ 30 ਅਪ੍ਰੈਲ ਦੇ ਦਿਨ ਰਣਬੀਰ ਕਪੂਰ ਦੇ ਪਿਤਾ ਅਤੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਰਿਸ਼ੀ ਕਪੂਰ ਇਸ ਦੁਨੀਆ ਤੋਂ ਰੁਖਸਤ ਹੋ ਗਏ ਸਨ। ਰਿਸ਼ੀ ਕਪੂਰ ਦੀ 13ਵੀਂ 'ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਰਿਸ਼ੀ ਕਪੂਰ ਨੂੰ ਸ਼ਰਧਾਂਜਲੀ ਦਿੱਤੀ। ਰਿਧੀਮਾ ਕਪੂਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੂਜਾ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਆਪਣੇ ਪਿਤਾ ਨੂੰ ਯਾਦ ਕੀਤਾ।
ਦੱਸ ਦਈਏ ਰਿਸ਼ੀ ਕਪੂਰ ਕੈਂਸਰ ਵਰਗੀ ਬੀਮਾਰੀ ਤੋਂ ਪੀੜਤ ਸਨ, ਜਿਸਦੇ ਇਲਾਜ ਲਈ ਉਹ ਲੰਡਨ ਵੀ ਗਏ ਸਨ। ਰਿਸ਼ੀ ਕਪੂਰ ਨੇ ਬਤੌਰ ਹੀਰੋ 'ਬੌਬੀ' ਫਿਲਮ ਨਾਲ ਬਾਲੀਵੁੱਡ 'ਚ ਕਦਮ ਰੱਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ਜਿਵੇਂ 'ਚਾਂਦਨੀ', 'ਦੀਵਾਰ', 'ਨਗੀਨਾ', 'ਪ੍ਰੇਮ ਰੋਗ', 'ਕਰਜ਼', 'ਹੀਨਾ' ਵਰਗੀਆਂ ਫਿਲਮਾਂ ਨਾਲ ਦਰਸ਼ਕਾਂ ਮਨੋਰੰਜਨ ਕੀਤਾ ਸੀ।