FacebookTwitterg+Mail

ਗੁਰਦੁਆਰਾ ਬਾਬਾ ਬਕਾਲਾ ਦੇ ਹੈੱਡ ਗ੍ਰੰਥੀ ਨੇ ਕੀਤੀ 'ਦਾਸਤਾਨ-ਏ-ਮੀਰੀ ਪੀਰੀ' ਫਿਲਮ ਦੇਖਣ ਦੀ ਅਪੀਲ

dastaan e miri piri 3d animated film
20 May, 2019 09:06:37 PM

ਜਲੰਧਰ (ਬਿਊਰੋ)— 5 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਧਾਰਮਿਕ 3ਡੀ ਐਨੀਮੇਟਿਡ ਫਿਲਮ 'ਦਾਸਤਾਨ-ਏ-ਮੀਰੀ ਪੀਰੀ' ਦੇ ਪ੍ਰਚਾਰ ਲਈ ਫਿਲਮ ਦੀ ਟੀਮ ਖੂਬ ਮਿਹਨਤ ਕਰ ਰਹੀ ਹੈ ਤਾਂ ਕਿ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਸੰਬੰਧਤ ਇਸ ਫਿਲਮ ਬਾਰੇ ਪਤਾ ਲੱਗ ਸਕੇ ਤੇ ਵੱਧ ਤੋਂ ਵੱਧ ਸੰਗਤਾਂ ਇਸ ਫਿਲਮ ਨੂੰ ਦੇਖ ਸਕੇ।

ਇਸੇ ਕੜੀ ਤਹਿਤ ਅੱਜ ਫਿਲਮ ਦੀ ਟੀਮ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਪੁੱਜੀ ਤੇ ਉਥੋਂ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਤੇ ਗਿਆਨੀ ਕਰਤਾਰ ਸਿੰਘ ਹੋਰਾਂ ਨੇ ਸੰਗਤਾਂ ਨੂੰ 'ਦਾਸਤਾਨ-ਏ-ਮੀਰੀ ਪੀਰੀ' ਫਿਲਮ ਦੇਖਣ ਦੀ ਅਪੀਲ ਕੀਤੀ।ਪੰਜਾਬੀ ਫਿਲਮ 'ਦਾਸਤਾਨ-ਏ-ਮੀਰੀ ਪੀਰੀ' ਮੀਰੀ ਪੀਰੀ ਦੇ ਇਤਿਹਾਸ ਨੂੰ ਉਜਾਗਰ ਕਰੇਗੀ। 1604 ਈ: 'ਤੇ ਆਧਾਰਿਤ ਇਹ ਫਿਲਮ ਸਿੱਖਾਂ ਦੇ ਪੰਜਵੇਂ ਗੁਰੂ ਅਰਜੁਨ ਦੇਵ ਜੀ ਦੀ ਸ਼ਹੀਦੀ ਤੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੁਗਲਾਂ ਦੇ ਅੱਤਿਆਚਾਰਾਂ ਦੇ ਖਿਲਾਫ ਦੋ ਤਲਵਾਰਾਂ ਮੀਰੀ ਤੇ ਪੀਰੀ ਧਾਰਨ ਕਰਨ ਨੂੰ ਸਮਰਪਿਤ ਹੈ। ਮੀਰੀ ਤੇ ਪੀਰੀ ਦੋਵੇਂ ਸੰਸਾਰਕ ਤੇ ਅਧਿਆਤਮਕ ਸ਼ਕਤੀ ਨੂੰ ਦਰਸਾਉਂਦੀਆਂ ਹਨ।ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ 'ਛਟਮਪੀਰ ਪ੍ਰੋਡਕਸ਼ਨ' ਤੇ 'ਵਾਈਟ ਹਿੱਲ ਸਟੂਡੀਓ' ਵਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਐਨੀਮੇਟਿਡ ਫਿਲਮ ਰਿਲੀਜ਼ ਨੂੰ ਤਿਆਰ ਹੈ।

ਇਸ ਐਨੀਮੇਟਿਡ ਫਿਲਮ ਨੂੰ ਵਿਨੋਦ ਲਾਂਜੇਵਰ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਕਹਾਣੀ ਨੂੰ ਲਿਖਿਆ ਹੈ ਗੁਰਜੋਤ ਸਿੰਘ ਆਹਲੂਵਾਲੀਆ ਨੇ, ਜੋ ਇਸ ਫਿਲਮ ਦੇ ਕੋ-ਡਾਇਰੈਕਟਰ ਵੀ ਹਨ।ਰਿਸਰਚ ਨੂੰ ਪੂਰਾ ਕੀਤਾ ਹੈ ਡਾ. ਆਈ. ਐੱਸ. ਗੋਗੋਆਣੀ ਨੇ। ਫਿਲਮ ਦਾ ਸਕ੍ਰੀਨਪਲੇਅ ਲਿਖਿਆ ਹੈ ਸਾਗਰ ਕੋਟੀਕਰ ਤੇ ਸਾਹਨੀ ਸਿੰਘ ਨੇ। ਫਿਲਮ ਦਾ ਬੈਕਗਰਾਊਂਡ ਸਕੋਰ ਦਿੱਤਾ ਹੈ ਅਨਾਮਿਕ ਚੌਹਾਨ ਨੇ। ਬਰੂਮਹਾ ਸਟੂਡੀਓਜ਼ ਨੇ ਇਸ ਫਿਲਮ ਦੀ ਐਨੀਮੇਸ਼ਨ ਕੀਤੀ ਹੈ। ਪੂਰੇ ਪ੍ਰਾਜੈਕਟ ਨੂੰ ਮੇਜਰ ਸਿੰਘ ਸੰਧੂ, ਦਿਲਰਾਜ ਸਿੰਘ ਗਿੱਲ, ਨਵਦੀਪ ਕੌਰ ਗਿੱਲ ਨੇ ਪ੍ਰੋਡਿਊਸ ਕੀਤਾ ਹੈ। ਫਿਲਮ ਦੇ ਕੋ-ਪ੍ਰੋਡਿਊਸਰ ਨੋਬਲਪ੍ਰੀਤ ਸਿੰਘ ਤੇ ਬਲਰਾਜ ਸਿੰਘ ਮਾਰਸ਼ਲ ਹਨ।


Tags: Dastaan E Miri Piri3D Animated FilmDharmik MovieChhatampeer Production

Edited By

Lakhan

Lakhan is News Editor at Jagbani.