FacebookTwitterg+Mail

ਖੂਬ ਪਸੰਦ ਕੀਤਾ ਜਾ ਰਿਹੈ 'ਦਾਸਤਾਨ-ਏ-ਮੀਰੀ ਪੀਰੀ' ਦਾ ਟਰੇਲਰ (ਵੀਡੀਓ)

dastaan e miri piri trailer response
08 May, 2019 04:58:10 PM

ਜਲੰਧਰ (ਬਿਊਰੋ)— ਹਾਲ ਹੀ 'ਚ 3ਡੀ ਐਨੀਮੇਸ਼ਨ ਫਿਲਮ 'ਦਾਸਤਾਨ-ਏ-ਮੀਰੀ ਪੀਰੀ' ਦਾ ਟਰੇਲਰ ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵਾਈਟ ਹਿੱਲ ਮਿਊਜ਼ਿਕ ਦੇ ਬੈਨਰ ਹੇਠ ਯੂਟਿਊਬ 'ਤੇ ਰਿਲੀਜ਼ ਹੋਏ 'ਦਾਸਤਾਨ-ਏ-ਮੀਰੀ ਪੀਰੀ' ਦੇ ਟਰੇਲਰ ਨੂੰ ਹੁਣ ਤਕ 9 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। 5 ਜੂਨ ਨੂੰ 'ਦਾਸਤਾਨ-ਏ-ਮੀਰੀ ਪੀਰੀ' ਫਿਲਮ ਰਿਲੀਜ਼ ਹੋਣ ਜਾ ਰਹੀ ਹੈ, ਜੋ ਸਿੱਖ ਇਤਿਹਾਸ ਦੇ ਕਈ ਅਣਛੂਹੇ ਪਹਿਲੂਆਂ ਨੂੰ ਪਰਦੇ 'ਤੇ ਦਰਸਾਏਗੀ। ਜਿਵੇਂ ਕਿ ਨਾਂ ਤੋਂ ਹੀ ਸਾਫ ਹੈ, 'ਦਾਸਤਾਨ-ਏ-ਮੀਰੀ ਪੀਰੀ' 'ਚ ਮੀਰੀ ਪੀਰੀ ਦੇ ਇਤਿਹਾਸ ਨੂੰ ਦਰਸਾਇਆ ਗਿਆ ਹੈ। 1606 ਈਸਵੀਂ 'ਚ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਤੇ ਤਾਨਾਸ਼ਾਹੀ ਮੁਗ਼ਲਾਂ ਦੇ ਖਿਲਾਫ ਧਰਮ ਯੁੱਧ ਲੜਦਿਆਂ ਤਖ਼ਤ ਸਿਰਜੇ, ਨਗਾਰੇ ਖੜਕੇ, ਫੌਜਾਂ ਸਜੀਆਂ, ਤੇਗਾਂ ਲਿਸ਼ਕੀਆਂ ਤੇ ਕੌਮ ਦੇ ਵਾਰਿਸ ਸੰਤ ਸਿਪਾਹੀ ਬਣ ਕੇ ਗਰਜੇ।

ਦੱਸਣਯੋਗ ਹੈ ਕਿ ਫਿਲਮ 'ਚ ਮੀਰੀ ਪੀਰੀ ਦੇ ਇਤਿਹਾਸ ਦੇ ਨਾਲ-ਨਾਲ ਬਾਬਾ ਬਿਧੀ ਚੰਦ ਜੀ ਦੀ ਜ਼ਿੰਦਗੀ ਨੂੰ ਵੀ ਦਰਸਾਇਆ ਜਾਵੇਗਾ। 'ਦਾਸਤਾਨ-ਏ-ਮੀਰੀ ਪੀਰੀ' ਛਟਮਪੀਰ ਪ੍ਰੋਡਕਸ਼ਨਜ਼ ਵਲੋਂ ਬਣਾਈ ਗਈ ਹੈ। ਇਸ ਫਿਲਮ ਨੂੰ ਵਿਨੋਦ ਲਾਂਜੇਵਰ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਕਹਾਣੀ ਗੁਰਜੋਤ ਸਿੰਘ ਆਹਲੂਵਾਲੀਆ ਨੇ ਲਿਖੀ ਹੈ, ਜੋ ਫਿਲਮ ਦੇ ਅਸਿਸਟੈਂਟ ਡਾਇਰੈਕਟਰ ਵੀ ਹਨ। ਫਿਲਮ ਮੇਜਰ ਸਿੰਘ ਸੰਧੂ, ਦਿਲਰਾਜ ਸਿੰਘ ਗਿੱਲ ਤੇ ਨਵਦੀਪ ਕੌਰ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਦੁਨੀਆ ਭਰ 'ਚ ਫਿਲਮ ਵਾਈਟ ਹਿੱਲ ਸਟੂਡੀਓਜ਼ ਵਲੋਂ ਡਿਸਟ੍ਰੀਬਿਊਟ ਕੀਤੀ ਜਾਵੇਗੀ, ਜਿਸ ਨੂੰ ਤੁਸੀਂ 5 ਜੂਨ ਤੋਂ ਆਪਣੇ ਨੇੜਲੇ ਸਿਨੇਮਾਘਰਾਂ 'ਚ ਦੇਖ ਸਕਦੇ ਹੋ।


Tags: Dastaan E Miri PiriAnimated Movieਦਾਸਤਾਨ ਏ ਮੀਰੀ ਪੀਰੀਐਨੀਮੇਸ਼ਨ ਫਿਲਮ

Edited By

Rahul Singh

Rahul Singh is News Editor at Jagbani.