ਮੁੰਬਈ(ਬਿਊਰੋ)— ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਅਕਸਰ ਆਪਣੀਆਂ ਤਸਵੀਰਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਦੀਪਿਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੀਪਿਕਾ ਵਾਈਟ ਡੈਨਿਮ ਪਹਿਨੇ ਗਲੈਮਰਸ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਉਨ੍ਹਾਂ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਬੀਤੇ ਕੁਝ ਦਿਨ ਪਹਿਲਾ ਦੀਪਿਕਾ ਨੇ ਆਪਣਾ ਬਰਥਡੇ ਵੀ ਕੁਝ ਖਾਸ ਤਰੀਕੇ ਨਾਲ ਮਨਾਇਆ। ਵਿਆਹ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਜਨਮਦਿਨ ਸੀ। ਵਰਕਆਊਟ ਦੀ ਗੱਲ ਕਰੀਏ ਤਾਂ ਦੀਪਿਕਾ ਜਲਦ ਹੀ ਮੇਘਨਾ ਗੁਲਜ਼ਾਰ ਦੀ ਫਿਲਮ 'ਛਪਾਕ' 'ਚ ਆਉਣ ਵਾਲੀ ਹੈ।