ਮੁੰਬਈ(ਬਿਊਰੋ) - ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਆਪਣੀ ਐਕਟਿੰਗ ਦੇ ਨਾਲ-ਨਾਲ ਫੈਸ਼ਨ ਸਟਾਇਲ ਲਈ ਵੀ ਖੂਬ ਜਾਣੀ ਜਾਂਦੀ ਹੈ। ਕਾਨਸ ਫਿਲਮ ਫੈਸਟੀਵਲ ਤੋਂ ਬਾਅਦ ਦੀਪਿਕਾ ਨੇ ਹਾਲ ਹੀ 'ਚ ਆਪਣਾ ਨਵਾਂ ਫੋਟੋਸ਼ੂਟ ਕਰਵਾਇਆ ਹੈ।ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਸਾਂਝੀ ਕੀਤੀ ਹੈ। ਇਨ੍ਹਾਂ ਤਸਵੀਰਾਂ 'ਚ ਦੀਪਿਕਾ ਨੇ ਯੈਲੋ ਰੰਗ ਦੀ ਸਾੜ੍ਹੀ ਪਾਈ ਹੋਈ ਜਿਸ 'ਚ ਉਹ ਬੇਹਦ ਖੂਬਸੂਰਤ ਨਜ਼ਰ ਆ ਰਹੀ ਹੈ। ਦੀਪਿਕਾ ਦੀਆਂ ਇਹ ਤਸਵੀਰਾਂ ਖੂਬ ਵਾਈਰਲ ਹੋ ਰਹੀਆਂ ਹਨ। ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ ਤੇ ਖੂਬ ਕੁਮੈਂਟ ਕਰ ਰਹੇ ਹਨ।ਦੀਪਿਕਾ ਦੀ ਫਿਲਮਾਂ ਦੀ ਗੱਲ ਕਰੀਏ ਤਾਂ ਉਸ ਨੇ ਹਾਲ ਹੀ 'ਚ 'ਛਪਾਕ' ਫਿਲਮ ਦੀ ਸ਼ੂਟਿੰਗ ਮੁਕੰਮਲ ਕੀਤੀ ਹੈ। ਜੋ 10 ਜਨਵਰੀ 2020 ਨੂੰ ਰਿਲੀਜ਼ ਹੋਵੇਗੀ।