FacebookTwitterg+Mail

ਧਰਮਿੰਦਰ ਨੂੰ ਦੁਬਈ ਦੇ ਫੈਨ ਨੇ ਦਿੱਤੀਆਂ ਈਦ ਦੀਆਂ ਮੁਬਾਰਕਾਂ, ਦੇਖੋ ਵੀਡੀਓ

dharmendra instagram video
06 June, 2019 11:40:41 AM

ਮੁੰਬਈ(ਬਿਊਰੋ)— ਬਾਲੀਵੁੱਡ ਦੇ ਮਸ਼ਹੂਰ ਐਕਟਰ ਧਰਮਿੰਦਰ ਜੋ ਕਿ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਹਮਾਦ ਨਾਂਅ ਦੇ ਇਕ ਫੈਨ ਦੀ ਵੀਡੀਓ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦਾ ਇਹ ਫੈਨ ਦੁਬਈ ਤੋਂ ਹੈ, ਜਿਸ ਨੇ ਧਰਮਿੰਦਰ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ ਨੇ। ਧਰਮਿੰਦਰ ਅਜਿਹੇ ਕਲਾਕਾਰ ਹਨ ਜਿਨ੍ਹਾਂ ਦੇ ਚਾਹੁਣ ਵਾਲੇ ਦੁਨੀਆ ਦੀ ਥਾਂ 'ਤੇ ਮੌਜ਼ੂਦ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, 'Sooooooo Touching, EID MUBARAK, from Hammad, a fan from Dubai. DearHammad , EID MUBARAK to you and your loving family………………… EID MUBARAK to you all dear friends. Let us make this world peaceful to live In peace and harmony.'

 

ਦੱਸ ਦਈਏ ਕਿ ਧਰਮਿੰਦਰ ਨੇ ਲੰਬੇ ਸਮੇਂ ਤੋਂ ਬਾਲੀਵੁੱਡ ਫਿਲਮ ਇੰਡਸਟਰੀ 'ਚ ਰਾਜ ਕੀਤਾ ਹੈ ਅਤੇ ਆਪਣੇ ਉਮਰ ਦੇ ਇਸ ਪੜਾਅ 'ਤੇ ਆ ਕੇ ਆਪਣਾ ਜ਼ਿਆਦਾ ਤੋਂ ਜ਼ਿਆਦਾ ਸਮਾਂ ਆਪਣੇ ਖੇਤਾਂ 'ਚ ਬਿਤਾਉਂਦੇ ਹਨ।
ਦੱਸਣਯੋਗ ਹੈ ਕਿ ਧਰਮਿੰਦਰ ਦਾ ਆਪਣੀਆਂ ਫਸਲਾਂ ਅਤੇ ਮਿੱਟੀ ਨਾਲ ਜੁੜਿਆ ਮੋਹ ਕਿਸੇ ਤੋਂ ਨਹੀਂ ਲੁਕਿਆ। ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਚਾਹੁੰਣ ਵਾਲੇ ਧਰਮਿੰਦਰ ਅਕਸਰ ਸੋਸ਼ਲ ਮੀਡੀਆ 'ਤੇ ਸਰਗਰਮ ਰਹਿੰਦੇ ਹਨ ਅਤੇ ਆਪਣੀਆਂ ਵੀਡੀਓਜ਼ ਆਪਣੇ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। 

 


Tags: DharmendraInstagram VideoBollywood Celebrityਬਾਲੀਵੁੱਡ ਸਮਾਚਾਰ

About The Author

manju bala

manju bala is content editor at Punjab Kesari