FacebookTwitterg+Mail

ਧਰਮਿੰਦਰ ਨੇ ਸ਼ੇਅਰ ਕੀਤੀ ਆਪਣੀ ਗਾਂ ਦੀ ਵੀਡੀਓ, ਕਿਹਾ 'ਮੈਨੂੰ ਆਪਣੇ ਨੇੜੇ ਨਹੀਂ ਆਉਣ ਦਿੰਦੀ'

dharmendra share video of his cow on social media
25 June, 2019 10:39:26 AM

ਮੁੰਬਈ (ਬਿਊਰੋ) — ਬਾਲੀਵੁੱਡ ਦੇ ਹੀਮੈਨ ਧਰਮਿੰਦਰ ਹਮੇਸ਼ਾ ਹੀ ਆਪਣੇ ਫਾਰਮ ਹਾਊਸ ਦੀਆਂ ਵੀਡੀਓਜ਼ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਇਕ ਵਾਰ ਫਿਰ ਆਪਣੇ ਟਵਿਟਰ ਅਕਾਊਂਟ 'ਤੇ ਫਾਰਮ ਹਾਊਸ ਦੀ ਵੀਡੀਓ ਸ਼ੇਅਰ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਇਸ ਵਾਰ ਉਨ੍ਹਾਂ ਨੇ ਆਪਣੀ ਗਾਂ ਦੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਧਰਮਿੰਦਰ ਨੇ ਕੈਪਸ਼ਨ 'ਚ ਲਿਖਿਆ ''ਸਾਡੀ ਗਾਂ ਮੈਨੂੰ ਆਪਣੇ ਕੋਲ ਨਹੀਂ ਆਉਣ ਦੇ ਰਹੀ ਕਿਉਂਕਿ ਉਸ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ ਤੇ ਹਰ ਮਾਂ ਆਪਣੇ ਨਵਜੰਮੇ ਬੱਚੇ ਦਾ ਬਹੁਤ ਖਿਆਲ ਰੱਖਦੀ ਹੈ, ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਮਾਂ ਦਾ ਬੱਚੇ ਪ੍ਰਤੀ ਕਿੰਨਾ ਪਿਆਰ ਹੁੰਦਾ ਹੈ।''


ਦੱਸਣਯੋਗ ਹੈ ਕਿ ਧਰਮਿੰਦਰ ਪਿਛਲੇ ਕਾਫੀ ਸਮੇਂ ਤੋਂ ਫਿਲਮੀ ਦੁਨੀਆ ਤੋਂ ਦੂਰੀ ਬਣਾ ਕੇ ਬੈਠੇ ਹੋਏ ਹਨ। ਹੁਣ ਖਬਰਾਂ ਆ ਰਹੀਆਂ ਹਨ ਕਿ ਦਰਮਿੰਦਰ ਬਾਲੀਵੁੱਡ ਦੇ ਸੁਪਰ ਸਟਾਰ ਸਲਮਾਨ ਖਾਨ ਦੀ ਫਿਲਮ 'ਦਬੰਗ 3' 'ਚ ਉਸ ਦੇ ਪਿਤਾ ਦਾ ਕਿਰਦਾਰ ਨਿਭਾਅ ਸਕਦੇ ਹਨ। ਇਸ ਤੋਂ ਪਹਿਲਾਂ ਸਲਮਾਨ ਖਾਨ ਦੀ ਫਿਲਮ 'ਚ ਵਿਨੋਦ ਖੰਨਾ ਨੇ ਸਲਮਾਨ ਦੇ ਪਿਤਾ ਦਾ ਕਿਰਦਾਰ ਨਿਭਾਇਆ ਸੀ ਤੇ ਹੁਣ ਵਿਨੋਦ ਖੰਨਾ ਦੀ ਥਾਂ ਧਰਮਿੰਦਰ ਲੈ ਸਕਦੇ ਹਨ।

 


Tags: DharmendraShare VideoInstagramCowSocial MediaSalman KhanDabangg 3

Edited By

Sunita

Sunita is News Editor at Jagbani.