ਜਲੰਧਰ— ਪੰਜਾਬੀ ਗਾਇਕੀ ਦੇ ਜ਼ਰੀਏ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਨਾਮੀ ਗਾਇਕ ਤੇ ਬਾਲੀਵੁੱਡ ਤੇ ਪਾਲੀਵੁੱਡ ਇੰਡਸਟਰੀ ਦੀ ਸ਼ਾਨ ਬਣੇ ਦਿਲਜੀਤ ਦੁਸਾਂਝ ਨੇ ਖਾਸੀ ਪ੍ਰਸਿੱਧੀ ਖੱਟੀ ਹੈ। ਦਿਲਜੀਤ ਦੋਸਾਂਝ ਅੱਜ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾਵਾਂ ਵਿਚੋਂ ਇਕ ਹਨ।
ਉਨ੍ਹਾਂ ਨੇ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਸਾਲ 2011 ਵਿਚ ਇੱਕ ਪੰਜਾਬੀ ਫਿਲਮ ਤੋਂ ਕੀਤੀ ਸੀ।
ਇਸ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਹਿੱਟ ਤੋਂ ਹਿੱਟ ਫਿਲਮਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਕਈ ਸੁਪਰਹਿੱਟ ਪੰਜਾਬੀ ਫ਼ਿਲਮਾਂ ਕਰਨ ਤੋਂ ਬਾਅਦ ਉਨ੍ਹਾਂ ਨੇ ਬਾਲੀਵੁੱਡ ਵਿਚ ਐਂਟਰੀ ਕੀਤੀ।
ਅੱਜ ਅਸੀ ਤੁਹਾਡੇ ਨਾਲ ਦਿਲਜੀਤ ਦੁਸਾਂਝ ਦੀਆਂ ਕੁਝ ਬਚਪਨ ਦੀਆਂ ਤਸਵੀਰਾਂ ਸਾਂਝੀਆਂ ਕਰ ਰਹੇ ਹਾਂ, ਜੋ ਤੁਸੀਂ ਸ਼ਾਇਦ ਹੀ ਇਸ ਤੋਂ ਪਹਿਲਾਂ ਨਾ ਦੇਖੀਆਂ ਹੋਣ।