FacebookTwitterg+Mail

ਸ਼ਹੀਦ ਪਰਿਵਾਰਾਂ ਦੀ ਮਦਦ ਲਈ ਬਾਦਸ਼ਾਹ ਤੇ ਦਿਲਜੀਤ ਨੇ ਕੀਤਾ ਵੱਡਾ ਐਲਾਨ

diljit dosanjh and badshah pulwama terror attack
17 February, 2019 03:56:09 PM

ਜਲੰਧਰ (ਬਿਊਰੋ) : ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਲੇਥਪੁਰਾ ਨੇੜੇ ਸ਼੍ਰੀਨਗਰ-ਜੰਮੂ ਰਾਜਮਾਰਗ 'ਤੇ ਅੱਤਵਾਦੀਆਂ ਨੇ ਆਈ. ਈ. ਡੀ. ਧਮਾਕਾ ਕਰਕੇ ਸੀ. ਆਰ. ਪੀ. ਐੱਫ਼. ਦੇ ਕਾਫਿਲੇ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ 'ਚ 44 ਜਵਾਨ ਸ਼ਹੀਦ ਹੋਏ ਤੇ ਕਈ ਜ਼ਖਮੀ ਹੋਏ। ਇਸ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਸਾਰਾ ਦੇਸ਼ ਇਕ ਜੁੱਟ ਹੋ ਕੇ ਅੱਗੇ ਆ ਰਿਹਾ ਹੈ, ਜਿੱਥੇ ਆਮ ਲੋਕਾਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਕੋਈ ਨਾ ਕੋਈ ਸਹਾਇਤਾ ਕੀਤੀ ਜਾ ਰਹੀ ਹੈ ਉੱਥੇ ਹੀ ਫਿਲਮੀ ਸਿਤਾਰੇ ਵੀ ਸ਼ਹੀਦਾਂ ਦੇ ਪਰਿਵਾਰਾਂ ਲਈ ਅੱਗੇ ਆ ਰਹੇ ਹਨ। ਪਾਲੀਵੁੱਡ ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਵੱਡੀ ਰਕਮ ਦੀ ਮਾਲੀ ਮਦਦ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਦੇਣ ਦਾ ਐਲਾਨ ਕੀਤਾ ਹੈ। ਇਸੇ ਹੀ ਲਿਸਟ 'ਚ ਹੁਣ ਬਾਦਸ਼ਾਹ ਦਾ ਨਾਂ ਵੀ ਆ ਗਿਆ ਹੈ।

Punjabi Bollywood Tadka

ਬਾਦਸ਼ਾਹ ਵੀ ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਅੱਗੇ ਆਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਕੇ ਕਿਹਾ ਹੈ ''ਆਪਾਂ ਸਾਰਿਆਂ ਨੇ ਜੋਸ਼ 'ਚ ਬਹੁਤ ਵੀਡੀਓ ਅਤੇ ਤਸਵੀਰਾਂ ਪੋਸਟ ਕਰ ਲਈਆਂ ਹਨ ਪਰ ਹੁਣ ਸਮਾਂ ਆ ਗਿਆ ਹੈ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਦਾ ਸਹਾਰਾ ਬਣਨ ਦਾ ਅਤੇ ਹਸਪਤਾਲ 'ਚ ਜ਼ੇਰੇ ਇਲਾਜ ਪਏ ਜਵਾਨਾਂ ਦੀ ਮਦਦ ਦਾ। ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨ੍ਹਾਂ ਮੈਂ ਕਰ ਸਕਦਾ ਹਾਂ ਕਰਾਂਗਾ, ਜਿੰਨ੍ਹਾਂ ਤੁਹਾਡੇ ਤੋਂ ਹੁੰਦਾ ਹੈ ਤੁਸੀਂ ਆਪਣਾ ਹਿੱਸਾ ਪਾਓ।'' 


ਇਸ ਤੋਂ ਇਲਾਵਾ ਪਾਲੀਵੁੱਡ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਦਿਲਜੀਤ ਦੋਸਾਂਝ ਵੀ ਸ਼ਹੀਦ ਜਵਾਨਾਂ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਇਕ ਭਾਵੁਕ ਮੈਸੇਜ ਵੀ ਲਿਖਿਆ, ''ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਜਿੱਥੇ ਬਾਲੀਵੁੱਡ ਦੇ ਸਿਤਾਰੇ ਅੱਗੇ ਆ ਰਹੇ ਹਨ, ਉੱਥੇ ਹੀ ਪੰਜਾਬੀ ਇੰਡਸਟਰੀ ਵੱਲੋਂ ਵੀ ਮਦਦ ਦੇ ਹੱਥ ਵਧਾਏ ਜਾ ਰਹੇ ਹਨ।'' 

Punjabi Bollywood Tadka

ਦੱਸਣਯੋਗ ਹੈ ਕਿ ਪੁਲਵਾਮਾ 'ਚ ਹੋਏ ਇਸ ਕਾਇਰਾਨਾ ਅੱਤਵਾਦੀ ਹਮਲੇ ਨਾਲ ਦੇਸ਼ ਦਾ ਹਰ ਇਕ ਨਾਗਰਿਕ ਸਦਮੇ 'ਚ ਹੈ। ਹਰ ਇਕ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਿਹਾ ਹੈ। ਬਾਲੀਵੁੱਡ ਅਤੇ ਪਾਲੀਵੁੱਡ ਸਿਤਾਰੇ ਹਮਲੇ ਪ੍ਰਤੀ ਗੁੱਸਾ ਜ਼ਾਹਿਰ ਕਰ ਰਹੇ ਹਨ। ਇਸ ਹਮਲੇ 'ਚ 44 ਸੀ. ਆਰ. ਪੀ. ਐਫ. ਦੇ ਜਵਾਨ ਸ਼ਹੀਦ ਹੋ ਚੁੱਕੇ ਹਨ। ਇਨ੍ਹਾਂ ਸ਼ਹੀਦਾਂ 'ਚ ਦੇਸ਼ ਦੇ ਕੋਨੇ-ਕੋਨੇ ਤੋਂ ਜਵਾਨ ਸ਼ਾਮਿਲ ਹਨ। ਪੰਜਾਬ ਦੇ ਵੀ 4 ਜਵਾਨ ਸ਼ਹੀਦ ਹੋਏ ਹਨ।

Punjabi Bollywood Tadka

 
 
 
 
 
 
 
 
 
 
 
 
 
 

🙏🏻🙏🏻No words 🙏🏻Maharaj bhala karan sab da 🙏🏻 Shanti te himmat den pariwaran nu 🙏🏻🙏🏻

A post shared by Ranjit Bawa (@ranjitbawa) on Feb 15, 2019 at 9:12pm PST


Tags: Diljit Dosanjh Badshah Indian Musical Composer Pulwama Terror Attack Jammu and Kashmir Pollywood Celebrity News Pollywood Khabar ਪਾਲੀਵੁੱਡ ਸਮਾਚਾਰ

Edited By

Sunita

Sunita is News Editor at Jagbani.