FacebookTwitterg+Mail

ਦਿਲਜੀਤ ਦੋਸਾਂਝ ਨਵੇਂ ਗੀਤ ‘BORN TO SHINE’ ਨਾਲ ਜਿੱਤੇ ਦਰਸ਼ਕਾਂ ਦੇ ਦਿਲ (ਵੀਡੀਓ)

diljit dosanjh latest song   born to shine   on trending
07 September, 2020 09:29:42 AM

ਜਲੰਧਰ (ਬਿਊਰੋ) - ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੀ ਨਵੀਂ ਮਿਊਜ਼ਿਕ ਐਲਬਮ ਚੋਂ ‘Born To Shine’ ਗੀਤ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਹਨ। ਇਹ ਗੀਤ ਚੱਕਵੀਂ ਬੀਟ ਵਾਲਾ ਸੌਂਗ ਹੈ। ਇਸ ਗੀਤ ਦੇ ਬੋਲ ਨਾਮੀ ਗਾਇਕ ਤੇ ਗੀਤਕਾਰ ਅੰਮ੍ਰਿਤ ਮਾਨ ਦੀ ਕਲਮ ‘ਚੋਂ ਨਿਕਲੇ, ਜਿਸ ਨੂੰ ਸੰਗੀਤ ਦੇਸੀ ਕਰਿਊ ਨੇ ਦਿੱਤਾ ਹੈ। ਇਸ ਗੀਤ ਦਾ ਵੀਡੀਓ Rahul Dutta ਵੱਲੋਂ ਡਾਇਰੈਕਟ ਕੀਤਾ ਗਿਆ ਹੈ, ਜਿਸ ‘ਚ ਦਿਲਜੀਤ ਦੋਸਾਂਝ ਵਿਦੇਸ਼ੀ ਕਲਾਕਾਰਾਂ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਦਿਲਜੀਤ ਦੋਸਾਂਝ ਦੇ ਆਪਣੇ ਆਫ਼ੀਸ਼ੀਅਲ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗੀਤ ਯੂਟਿਊਬ 'ਤੇ ਟਰੈਂਡਿੰਗ ‘ਚ ਚੱਲ ਰਿਹਾ ਹੈ।
‘Born To Shine’ ਗੀਤ ਦੀ ਵੀਡੀਓ

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਆਪਣੀ ਮਿਹਨਤ ਦੇ ਸਦਕਾ ਦਿਲਜੀਤ ਦੋਸਾਂਝ ਬਾਲੀਵੁੱਡ ‘ਚ ਵੀ ਧੱਕ ਪਾ ਰਹੇ ਹਨ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ‘ਜੋੜੀ’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।


Tags: Diljit DosanjhLatest SongBorn To ShineTrending

About The Author

sunita

sunita is content editor at Punjab Kesari