FacebookTwitterg+Mail

ਹੁਣ ਦਿਲਜੀਤ ਦੋਸਾਂਝ ਨਾਲ ਬਣੀ ਰੂਪੀ ਗਿੱਲ ਦੀ ਜੋੜੀ

diljit dosanjh shoots for his next with roopi gill in the desert
27 September, 2019 03:46:39 PM

ਜਲੰਧਰ (ਬਿਊਰੋ) — ਗਾਇਕ ਦਿਲਜੀਤ ਦੋਸਾਂਝ ਹਮੇਸ਼ਾ ਹੀ ਆਪਣੇ ਗੀਤਾਂ ਅਤੇ ਫਿਲਮਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੇ ਹਨ ਕਿਉਂਕਿ ਉਹ ਅਕਸਰ ਆਪਣੇ ਗੀਤਾਂ ਤੇ ਫਿਲਮਾਂ ਨਾਲ ਕੁਝ ਨਵਾਂ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਦੀ ਸਰਦਾਰ ਵਾਲੀ ਲੁੱਕ ਹਰ ਇਕ ਦਾ ਦਿਲ ਲੁੱਟ ਲੈਂਦੀ ਹੈ। ਦਿਲਜੀਤ ਹੁਣ ਜਲਦ ਹੀ ਇਕ ਹੋਰ ਗੀਤ ਲੈ ਕੇ ਆ ਰਹੇ ਹਨ, ਜਿਸ ਦੀਆਂ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਹ ਗੀਤ ਕਿਸ ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ ਇਸ ਦਾ ਹਾਲੇ ਤੱਕ ਕੋਈ ਖੁਲਾਸਾ ਨਹੀਂ ਹੋਇਆ ਪਰ ਇਹ ਪੱਕਾ ਹੈ ਕਿ ਗੀਤ ਦਾ ਵੀਡੀਓ ਸੁੱਖ ਸੰਘੇੜਾ ਦੇ ਨਿਰਦੇਸ਼ਨ ਹੇਠ ਬਣ ਰਿਹਾ ਹੈ।


ਦੱਸ ਦਈਏ ਕਿ ਗੀਤ ਦੇ ਬੋਲ ਹੈਪੀ ਰਾਏਕੋਟੀ ਵਲੋਂ ਸ਼ਿੰਗਾਰੇ ਗਏ ਹਨ, ਜਿਸ ਨੂੰ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ 'ਚ ਪਾਲੀਵੁੱਡ ਅਦਾਕਾਰਾ ਰੂਪੀ ਗਿੱਲ ਵੀ ਨਜ਼ਰ ਆਵੇਗੀ। ਹਾਲ ਹੀ 'ਚ ਦਿਲਜੀਤ ਦੋਸਾਂਝ ਦਾ ਗੀਤ 'ਮੁੱਛ' ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ।


Tags: Diljit DosanjhRoopi GillShootsSukh SangheraHappy RaikotiPunjabi Singer

Edited By

Sunita

Sunita is News Editor at Jagbani.