FacebookTwitterg+Mail

ਸੋਸ਼ਲ ਮੀਡੀਆ 'ਤੇ ਛਾਇਆ ਦਿਲਪ੍ਰੀਤ ਢਿੱਲੋਂ ਦਾ ਪਤਨੀ ਅੰਬਰ ਢਿੱਲੋਂ ਨਾਲ ਇਹ ਵੀਡੀਓ

dilpreet dhillon and his wife amber video viral on social media
16 May, 2020 09:40:47 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨੇ ਹਾਲ ਹੀ 'ਚ ਪਤਨੀ ਨਾਲ ਆਪਣਾ ਇਕ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਅੰਬਰ ਆਪਣੇ ਪਤੀ ਦਿਲਪ੍ਰੀਤ ਢਿੱਲੋਂ ਨਾਲ ਪਿਆਰ ਜਤਾਉਂਦੇ ਹੋਏ ਨਜ਼ਰ ਆ ਰਹੇ ਹਨ। ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਸੰਗੀਤ ਜਗਤ ਦੀ ਝੋਲੀ 'ਚ ਪਾਏ ਹਨ। ਪਤਨੀ ਅੰਬਰ ਢਿੱਲੋਂ ਨਾਲ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।

'ਗੁੰਡੇ ਨੰਬਰ 1' ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤਾਂ ਲਈ ਜਾਣਿਆ ਜਾਂਦਾ ਹੈ। ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ 'ਚ ਹੀ ਪੰਜਾਬ ਦੇ ਨੌਜਵਾਨਾਂ 'ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ। ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ 'ਚ ਹੀ ਬੀਤਿਆ।

 
 
 
 
 
 
 
 
 
 
 
 
 
 

I miss u @aamberdhillon21

A post shared by Dilpreet Dhillon (@dilpreetdhillon1) on May 14, 2020 at 8:30am PDT

ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ। ਦਿਲਪ੍ਰੀਤ ਢਿੱਲੋਂ ਗਾਇਕੀ ਤੋਂ ਇਲਾਵਾ ਅਦਾਕਾਰੀ 'ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ। ਦਿਲਪ੍ਰੀਤ ਕੁਲਵਿੰਦਰ ਢਿੱਲੋਂ ਤੋਂ ਕਾਫੀ ਪ੍ਰਭਾਵਿਤ ਹਨ ਤੇ ਹਮੇਸ਼ਾ ਉਨ੍ਹਾਂ ਵਰਗਾ ਗਾਇਕ ਬਣਨਾ ਚਾਹੁੰਦੇ ਸਨ। ਸਕੂਲੀ ਸਮੇਂ 'ਚ ਦਿਲਪ੍ਰੀਤ ਨਾਮੀ ਗਾਇਕ ਸੁਰਜੀਤ ਸਿੰਘ ਬਿੰਦਰਖੀਆ ਦੇ ਗੀਤ ਗਾਉਂਦੇ ਹੁੰਦੇ ਸਨ।
 


Tags: Dilpreet DhillonWifeAmber DhillonVideo ViralSocial Media

About The Author

sunita

sunita is content editor at Punjab Kesari