ਜਲੰਧਰ (ਬਿਊਰੋ) — 'ਗੁੰਡੇ ਨੰਬਰ 1' ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਣ ਪੰਜਾਬੀ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤਾਂ ਲਈ ਵੀ ਜਾਣਿਆ ਜਾਂਦਾ ਹੈ। ਅੱਜ ਦਿਲਪ੍ਰੀਤ ਢਿੱਲੋਂ ਆਪਣਾ 28ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਉਨ੍ਹਾਂ ਦਾ ਜਨਮ 24 ਅਗਸਤ 1991 ਨੂੰ ਹੋਇਆ।

ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜਿਲੇ ਫਤੇਹਗੜ੍ਹ ਸਹਿਬ ਦੀ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਪੰਜਾਬ ਦੇ ਨੌਜਵਾਨਾਂ 'ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ।

ਦਿਲਪ੍ਰੀਤ ਕੁਲਵਿੰਦਰ ਢਿੱਲੋਂ ਤੋਂ ਕਾਫੀ ਪ੍ਰਭਾਵਿਤ ਹਨ ਤੇ ਹਮੇਸ਼ਾ ਉਨ੍ਹਾਂ ਵਰਗਾ ਗਾਇਕ ਬਣਨਾ ਚਾਹੁੰਦੇ ਸਨ। ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ 'ਚ ਹੀ ਬੀਤਿਆ ਹੈ।

ਉਨ੍ਹਾਂ ਨੂੰ ਬਚਪਨ ਤੋਂ ਗਾਉਣ ਦਾ ਸ਼ੌਕ ਸੀ। ਸਕੂਲੀ ਸਮੇਂ 'ਚ ਦਿਲਪ੍ਰੀਤ ਨਾਮੀ ਗਾਇਕ ਸੁਰਜੀਤ ਸਿੰਘ ਬਿੰਦਰਖੀਏ ਦੇ ਗੀਤ ਗਾਉਂਦੇ ਹੁੰਦੇ ਸਨ।

ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਦੀ ਸ਼ੁਰੂਆਤ 'ਗੁੰਡੇ' ਗੀਤ ਨਾਲ ਕੀਤੀ ਸੀ, ਜੋ ਲੋਕਾਂ ਨੂੰ ਖੂਬ ਪਸੰਦ ਆਇਆ ਸੀ।

ਇਸ ਗੀਤ ਨੂੰ ਦਿਲਪ੍ਰੀਤ ਢਿੱਲੋਂ ਨੇ ਕਾਫੀ ਸੁੱਚਜੇ ਢੰਗ ਨਾਲ ਗਾਇਆ ਸੀ, ਜਿਸ ਨਾਲ ਉਨ੍ਹਾਂ ਨੂੰ ਕਾਫੀ ਪ੍ਰਸਿੱਧੀ ਮਿਲੀ। ਇਸ ਤੋਂ ਇਲਾਵਾ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ 'ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ।

ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੇ ਜਨਵਰੀ 2018 'ਚ ਅੰਬਰ ਧਾਲੀਵਾਲ ਨਾਲ ਕਰਵਾਇਆ ਸੀ। ਦਿਲਪ੍ਰੀਤ ਢਿੱਲੋਂ ਅਕਸਰ ਹੀ ਆਪਣੀਆਂ ਤੇ ਪਤਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ।
