ਜਲੰਧਰ (ਬਿਊਰੋ) — ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜੋ ਕਿ ਇਨ੍ਹੀਂ ਦਿਨੀਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਬੀਤੇ ਦਿਨੀਂ ਉਨ੍ਹਾਂ ਦੀ ਲਾਈਫ ਪਾਟਨਰ ਅੰਬਰ ਧਾਲੀਵਾਲ ਦਾ ਬਰਥਡੇ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, ''ਹੈਪੀ ਬਰਥਡੇ ਅੰਬਰ ਧਾਲੀਵਾਲ।''
ਦੱਸ ਦਈਏ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਸਾਲ 2018 'ਚ ਵਿਆਹ ਦੇ ਪਵਿੱਤਰ ਰਿਸ਼ਤੇ 'ਚ ਬੱਝੇ ਸਨ। ਉਨ੍ਹਾਂ ਦੇ ਵਿਆਹ 'ਤੇ ਪੰਜਾਬੀ ਗਾਇਕ ਪਰਮੀਸ਼ ਵਰਮਾ, ਰੇਸ਼ਮ ਸਿੰਘ ਅਨਮੋਲ, ਗੋਲਡੀ ਤੇ ਸੱਤੇ, ਕਰਨ ਔਜਲਾ ਵਰਗੇ ਨਾਮੀ ਗਾਇਕਾਂ ਨੇ ਖੂਬ ਰੌਣਕਾਂ ਲਗਾਈਆਂ ਸਨ।
ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੀ ਤਾਂ ਉਹ ਪੰਜਾਬੀ ਫਿਲਮਾਂ 'ਚ ਕਾਫੀ ਸਰਗਰਮ ਹਨ। ਉਹ ਹਾਲ ਹੀ 'ਚ ਪੰਜਾਬੀ ਫਿਲਮ 'ਜੱਦੀ ਸਰਦਾਰ' 'ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਇਨ੍ਹੀਂ ਦਿਨੀਂ ਉਹ ਆਪਣੀ ਅਗਲੀ ਵਾਲੀ ਫਿਲਮ 'ਮੇਰਾ ਵਿਆਹ ਕਰਾਦੋ' ਦੀ ਸ਼ੂਟਿੰਗ ਕਰ ਰਹੇ ਹਨ।