ਮੁੰਬਈ(ਬਿਊਰੋ)— ਇਨ੍ਹੀਂ ਦਿਨੀਂ ਕਾਰਤਿਕ ਆਰੀਅਨ ਤੇ ਮਾਡਲ ਡਿੰਪਲ ਸ਼ਰਮਾ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। 'ਸੋਨੂੰ ਕੇ ਟੀਟੂ ਕੀ ਸਵੀਟੀ' ਦੇ ਐਕਟਰ ਕਾਰਤਿਕ ਆਰੀਅਨ ਦੀ ਪ੍ਰੇਮਿਕਾ ਅਸਲ ਜ਼ਿੰਦਗੀ 'ਚ ਬੇਹੱਦ ਗਲੈਮਰ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਸ਼ਾਨਦਾਰ ਤੇ ਖੂਬਸੂਰਤ ਨਜ਼ਰ ਆ ਰਹੀ ਹੈ। ਦੱਸ ਦੇਈਏ ਡਿੰਪਲ ਸ਼ਰਮਾ ਪੇਸ਼ੇ ਤੋਂ ਮਾਡਲ ਹੈ। ਹਾਲ ਹੀ 'ਚ ਕਾਰਤਿਕ ਤੇ ਡਿੰਪਲ ਨੂੰ ਬਾਂਦਰਾ ਦੇ ਇਕ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ। ਇਸ ਦੌਰਾਨ ਦੋਵਾਂ ਨੇ ਇਕ-ਦੂਜੇ ਦਾ ਹੱਥ ਫੜ੍ਹਿਆ ਹੋਇਆ ਸੀ। ਅਜਿਹਾ ਪਹਿਲੀ ਵਾਰ ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਵੀ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਿਆ ਜਾ ਚੁੱਕਾ ਹੈ। ਫਿਲਹਾਲ ਦੋਵਾਂ ਵਲੋਂ ਆਪਣੇ ਰਿਸ਼ਤੇ ਨੂੰ ਲੈ ਕੇ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ। ਫਿਲਮਾਂ ਦੀ ਗੱਲ ਕਰੀਏ ਤਾਂ ਕਾਰਤਿਕ ਆਰੀਅਨ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਫਿਲਮ 'ਚ ਕਰੀਨਾ ਕਪੂਰ ਦੇ ਨਾਲ ਕੰਮ ਕਰ ਰਹੇ ਹਨ।