FacebookTwitterg+Mail

ਵਿਦੇਸ਼ਾਂ ਦੇ ਇਨ੍ਹਾਂ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ 'ਦੋ ਦੂਣੀ ਪੰਜ'

do dooni panj
10 January, 2019 04:53:48 PM

ਜਲੰਧਰ (ਬਿਊਰੋ) : ਅੰਮ੍ਰਿਤ ਮਾਨ ਤੇ ਰੈਪਰ ਬਾਦਸ਼ਾਹ ਦੀ ਪੰਜਾਬੀ ਫਿਲਮ 'ਦੋ ਦੂਣੀ ਪੰਜ' 11 ਜਨਵਰੀ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣ ਰਹੀ ਹੈ। ਇਨ੍ਹੀਂ ਦਿਨੀਂ ਪੂਰੀ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਫਿਲਮ ਰਾਹੀਂ ਸਮਾਜ ਨੂੰ ਇਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸ ਦੇਈਏ ਕਿ 'ਦੋ ਦੂਣੀ ਪੰਜ' ਪੰਜਾਬ ਹੀ ਨਹੀਂ ਸਗੋਂ ਵਿਦੇਸ਼ਾਂ ਦੇ ਸਿਨੇਮਾਘਰਾਂ 'ਚ ਵੀ ਰਿਲੀਜ਼ ਹੋ ਰਹੀ ਹੈ, ਜਿਸ ਦੀ ਲਿਸਟ ਹਾਲ ਹੀ 'ਚ ਰੈਪਰ ਬਾਦਸ਼ਾਹ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ।

ਕੈਨੇਡਾ
Punjabi Bollywood Tadka

ਪਾਕਿਸਤਾਨ
Punjabi Bollywood Tadka

ਨਿਊਜ਼ੀਲੈਂਡ
Punjabi Bollywood Tadka

ਆਸਟਰੇਲੀਆ
Punjabi Bollywood Tadka

ਯੂ. ਕੇ
Punjabi Bollywood Tadka

ਦੱਸਣਯੋਗ ਹੈ ਕਿ ਫਿਲਮ ਦਾ ਵਿਸ਼ਾ ਬਹੁਤ ਗੰਭੀਰ ਨਜ਼ਰ ਆਉਂਦਾ ਹੈ ਪਰ ਇਸ ਦਾ ਟਰੇਲਰ ਜਜ਼ਬਾਤ, ਕਾਮੇਡੀ ਅਤੇ ਸੰਦੇਸ਼ ਦਾ ਪੂਰਾ ਪੈਕੇਜ ਹੈ। ਫਿਲਮ 'ਦੋ ਦੂਣੀ ਪੰਜ' ਨੂੰ ਹੈਰੀ ਭੱਟੀ ਵਲੋਂ ਡਾਇਰੈਕਟ ਕੀਤਾ ਜਾ ਰਿਹਾ ਹੈ ਅਤੇ ਇਸ ਫਿਲਮ ਨੂੰ ਰੈਪ ਸਟਾਰ ਬਾਦਸ਼ਾਹ ਪ੍ਰੋਡਿਊਸ ਕਰ ਰਹੇ ਹਨ। ਇਸ ਫਿਲਮ ਦੀ ਕਹਾਣੀ, ਸਕ੍ਰੀਨ ਪਲੇਅ ਤੇ ਡਾਇਲਾਗ ਜੀਵਾ ਦੇ ਲਿਖੇ ਹੋਏ ਹਨ। ਇਸ ਫਿਲਮ 'ਚ ਅੰਮ੍ਰਿਤ ਮਾਨ ਤੇ ਈਸ਼ਾ ਰਿਖੀ ਤੋਂ ਇਲਾਵਾ ਕਰਮਜੀਤ ਅਨਮੋਲ, ਰਾਣਾ ਰਣਬੀਰ, ਸਰਦਾਰ ਸੋਹੀ, ਹਰਬੀ ਸੰਘਾ, ਨਿਰਮਲ ਰਿਸ਼ੀ, ਰੁਪਿੰਦਰ ਰੁਪੀ, ਮਲਕੀਤ ਰੌਨੀ, ਰੁਪਿੰਦਰ ਰੁਪੀ ਵਰਗੇ ਕਲਾਕਾਰ ਮੁੱਖ ਭੂਮਿਕਾ 'ਚ ਹਨ। ਦੱਸ ਦੇਈਏ ਕਿ ਅੰਮ੍ਰਿਤ ਮਾਨ ਤੇ ਈਸ਼ਾ ਰਿਖੀ ਦੀ 'ਦੋ ਦੂਣੀ ਪੰਜ' 11 ਜਨਵਰੀ ਵ੍ਹਾਈਟ ਹਿੱਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਹੋ ਰਹੀ ਹੈ।


Tags: Do Dooni Panj Badshah Amrit Maan Isha Rikhi Rana Ranbir Karamjit Anmol Sardar Sohi Harby Sangha Nirmal Rishi Rupinder Rupi Malkeet Rauni Tarsem Paul Gurinder Makna

Edited By

Sunita

Sunita is News Editor at Jagbani.