ਮੁੰਬਈ (ਬਿਊਰੋ) : ਬੇਬੀ ਸ਼ਾਵਰ ਤੋਂ ਬਾਅਦ ਈਸ਼ਾ ਦਿਓਲ ਨੇ ਹਾਲ ਹੀ 'ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਆਪਣੀਆਂ ਸਹੇਲੀਆਂ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਲਿਖਿਆ ''ਕੁੜੀਆਂ ਜ਼ਿੰਦਗੀ ਦੇ ਹਰ ਫੇਜ਼ ਨੂੰ ਇੰਜੁਆਏ ਕਰਦੀਆਂ ਹਨ।''
ਦੱਸ ਦਈਏ ਕਿ ਈਸ਼ਾ ਦਿਓਲ ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਬੇਬੀ ਸ਼ਾਵਰ ਹੋਇਆ ਸੀ। ਸ਼ੇਅਰ ਕੀਤੀਆਂ ਤਸਵੀਰਾਂ 'ਚ ਈਸ਼ਾ ਦਿਓਲ ਕਾਫੀ ਖੁਸ਼ ਨਜ਼ਰ ਆ ਰਹੀ ਹੈ।
ਈਸ਼ਾ ਦਿਓਲ ਨੇ ਕਾਰੋਬਾਰੀ ਭਰਤ ਤਖਤਾਨੀ ਨੂੰ ਕਈ ਸਾਲ ਡੇਟ ਕਰਨ ਤੋਂ ਬਾਅਦ ਸਾਲ 2012 'ਚ ਵਿਆਹ ਦੇ ਬੰਧਨ 'ਚ ਬੱਝ ਗਏ ਸਨ।
ਈਸ਼ਾ ਦਿਓਲ ਨੇ ਸਾਲ 2017 'ਚ ਇਕ ਨੰਨ੍ਹੀ ਪਰੀ ਨੂੰ ਜਨਮ ਦਿੱਤਾ, ਜਿਸ ਦਾ ਨਾਂ ਰਾਧਿਆ ਰੱਖਿਆ ਸੀ।