ਮੁੰਬਈ (ਬਿਊਰੋ) - ਬਾਲੀਵੁੱਡ ਐਕਟਰ ਫਰਹਾਨ ਅਖਤਰ ਇਨ੍ਹੀਂ ਦਿਨੀਂ ਸ਼ਿਬਾਨੀ ਦੰਡੇਕਰ ਦੇ ਨਾਲ ਲਵ ਲਾਈਫ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੇ ਹਨ। ਆਏ ਦਿਨ ਇਹ ਦੋਵੇਂ ਇਕ-ਦੂਜੇ ਨਾਲ ਕਿਤੇ ਨਾ ਕਿਤੇ ਨਜ਼ਰ ਆ ਹੀ ਜਾਂਦੇ ਹਨ। ਅਜਿਹੇ 'ਚ ਇਕ ਵਾਰ ਫਿਰ ਇਹ ਦੋਵੇਂ ਇਕੱਠੇ ਨਜ਼ਰ ਆਏ।
ਦਰਅਸਲ ਸ਼ਿਬਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਦੋਵੇਂ ਖੂਬਸੂਰਤ ਅੰਦਾਜ਼ 'ਚ ਨਜ਼ਰ ਆ ਰਹੇ ਹਨ।
ਇਨ੍ਹਾਂ ਤਸਵੀਰਾਂ 'ਚ ਦੋਵਾਂ ਦੀ ਕੈਮਿਸਟਰੀ ਦੇਖਣਯੋਗ ਹੈ। ਲੁੱਕ ਦੀ ਗੱਲ ਕਰੀਏ ਤਾਂ ਸ਼ਿਬਾਨੀ ਨੇ ਇਸ ਦੌਰਾਨ ਪਿੰਕ ਕਲਰ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਬੇਹੱਦ ਸ਼ਾਨਦਾਰ ਲੱਗ ਰਹੀ ਹੈ।
ਉਥੇ ਹੀ ਫਰਹਾਨ ਵੀ ਸੂਟ-ਬੂਟ 'ਚ ਕਾਫੀ ਹੈਂਡਸਮ ਨਜ਼ਰ ਆ ਰਹੇ ਹਨ।
ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ 'ਚ ਕਾਫੀ ਖਬਰਾਂ ਵਾਇਰਲ ਹੋਇਆ ਸਨ ਕਿ ਦੋਵਾਂ ਨੇ ਮੰਗਣੀ ਕਰਵਾ ਲਈ ਹੈ।
ਹਾਲਾਂਕਿ ਹਾਲੇ ਤੱਕ ਸ਼ਿਬਾਨੀ ਤੇ ਫਰਹਾਨ ਵਲੋਂ ਇਨ੍ਹਾਂ ਖਬਰਾਂ 'ਤੇ ਆਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਖਬਰਾਂ ਹਨ ਕਿ ਦੋਵੇਂ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ।