ਜਲੰਧਰ (ਬਿਊਰੋ) : ਵੱਖ-ਵੱਖ ਗੀਤਾਂ ਨਾਲ ਚਰਚਾ 'ਚ ਆਉਣ ਵਾਲੇ ਪੰਜਾਬੀ ਗਾਇਕ ਤੇ ਅਦਾਕਾਰ ਗਗਨ ਕੋਕਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਗਗਨ ਕੋਕਰੀ ਇਕ ਸ਼ਖਸ ਨੂੰ ਧੱਕੇ ਨਾਲ ਖਾਣਾ ਖੁਆ ਰਹੇ ਹਨ। ਇਸ ਦੌਰਾਨ ਖੂਬ ਹਾਸਾ ਮਜ਼ਾਕ ਚੱਲਦਾ ਹੈ ਅਤੇ ਗਗਨ ਕੋਕਰੀ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ 'ਚ ਲਿਖਿਆ 'Saarya nu mote kar do to look slim hahaha 🤘🏻 FUN TIMES few days back Tomorrow off to LA 🇺🇸'।
ਦੱਸ ਦਈਏ ਕਿ ਗਗਨ ਕੋਕਰੀ ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨ ਫਿਲਮਾਂ 'ਚ ਵੀ ਕਿਸਮਤ ਅਜ਼ਮਾਈ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ। ਇਸ ਸਾਲ ਉਨ੍ਹਾਂ ਦੀ ਫਿਲਮ 'ਯਾਰਾ ਵੇ' ਰਿਲੀਜ਼ ਹੋਈ ਸੀ, ਜਿਸ ਨੂੰ ਬਾਕਸ ਆਫਿਸ 'ਤੇ ਮਿਲਿਆ-ਜੁਲਿਆ ਹੀ ਹੁੰਗਾਰਾ ਮਿਲਿਆ। ਇਸ ਫਿਲਮ 'ਚ ਉਨ੍ਹਾਂ ਨਾਲ ਮੋਨਿਕਾ ਗਿੱਲ ਮੁੱਖ ਭੂਮਿਕਾ 'ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਗਗਨ ਕੋਕਰੀ ਹੋਰ ਵੀ ਕਈ ਫਿਲਮਾਂ 'ਚ ਨਜ਼ਰ ਆ ਚੁੱਕੇ ਹਨ ਅਤੇ ਕਈ ਪ੍ਰਾਜੈਕਟਾਂ 'ਤੇ ਕੰਮ ਕਰ ਰਹੇ ਹਨ। ਗਗਨ ਕੋਕਰੀ ਅੱਜ ਇਕ ਕਾਮਯਾਬ ਗਾਇਕ ਅਤੇ ਅਦਾਕਾਰ ਵੱਜੋਂ ਜਾਣੇ ਜਾਂਦੇ ਹਨ ਪਰ ਇਸ ਕਾਮਯਾਬੀ ਪਿੱਛੇ ਉਨ੍ਹਾਂ ਦੀ ਅਣਥੱਕ ਮਿਹਨਤ ਹੈ, ਜਿਸ ਦੀ ਬਦੌਲਤ ਉਹ ਕਾਮਯਾਬੀ ਦੀਆਂ ਪੌੜੀਆਂ ਚੜ੍ਹ ਰਹੇ ਹਨ।