FacebookTwitterg+Mail

ਮਾਡਲ ਨਾਲ Oops moment ਹੋਣ 'ਤੇ ਅਜਿਹਾ ਬੋਲੇ ਗਗਨ ਕੋਕਰੀ (ਵੀਡੀਓ)

gagan kokri
31 July, 2019 01:09:27 PM

ਜਲੰਧਰ (ਬਿਊਰੋ) — ਬੀਤੇ ਦਿਨੀਂ ਪੰਜਾਬੀ ਗਾਇਕ ਗਗਨ ਕੌਕਰੀ ਆਪਣੇ ਅਪਕਮਿੰਗ ਗੀਤ ਦੀ ਕੈਲੀਫੋਰਨੀਆਂ 'ਚ ਵੀਡੀਓ ਸ਼ੂਟ ਕਰ ਰਹੇ ਸਨ। ਇਸੇ ਦੌਰਾਨ ਗੀਤ ਦੀ ਮਾਡਲ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨ ਪਿਆ। ਦਰਅਸਲ ਸ਼ੂਟਿੰਗ ਦੌਰਾਨ ਮਾਡਲ ਵਾਰਡਰੋਬ ਮਾਲਫਕੰਸ਼ਨ ਦਾ ਸ਼ਿਕਾਰ ਹੋ ਗਈ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਗਾਇਕ ਗਗਨ ਕੌਕਰੀ ਨੇ ਲਾਈਵ ਹੋ ਕੇ ਆਪਣਾ ਪ੍ਰਤੀਕਰਮ ਦਿੱਤਾ। ਗਗਨ ਕੌਕਰੀ ਨੇ ਇਸ ਤਰ੍ਹਾਂ ਦੀ ਵੀਡੀਓ ਨੂੰ ਵਾਇਰਲ ਕਰਨ ਦੀ ਸਖਤ ਨਿੰਦਿਆ ਕੀਤੀ। ਦੱਸ ਦਈਏ ਕਿ ਵਾਇਰਲ ਹੋਈ ਇਸ ਵੀਡੀਓ ਨੂੰ ਲੈ ਕੇ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਇਕ ਪਬਲੀਸਿਟੀ ਸਟੰਟ ਹੈ ਪਰ ਤੁਹਾਨੂੰ ਦੱਸ ਦਈਏ ਕਿ ਵਾਇਰਲ ਵੀਡੀਓ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਜਦੋਂ ਅਜਿਹੀ ਘਟਨਾ ਵਾਪਰੀ ਤਾਂ ਉਥੇ ਮੌਜੂਦ ਲੋਕਾਂ ਨੂੰ ਕੈਮਰਾ ਬੰਦ ਕਰਨ ਲਈ ਕਹਿ ਦਿੱਤਾ ਸੀ। ਇਸ ਦੇ ਬਾਵਜੂਦ ਵੀ ਕਿਸੇ ਸ਼ਰਾਰਤੀ ਅਨਸਰ ਨੇ ਇਹ ਵੀਡੀਓ ਵਾਇਰਲ ਕਰ ਦਿੱਤੀ।


ਦੱਸ ਦਈਏ ਕਿ ਗਗਨ ਕੋਕਰੀ ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ 'ਚ ਵੀ ਕਿਸਮਤ ਅਜ਼ਮਾਈ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ। ਇਸ ਸਾਲ ਉਨ੍ਹਾਂ ਦੀ ਫਿਲਮ 'ਯਾਰਾ ਵੇ' ਰਿਲੀਜ਼ ਹੋਈ ਸੀ, ਜਿਸ ਨੂੰ ਬਾਕਸ ਆਫਿਸ 'ਤੇ ਮਿਲਿਆ-ਜੁਲਿਆ ਹੀ ਹੁੰਗਾਰਾ ਮਿਲਿਆ। ਇਸ ਫਿਲਮ 'ਚ ਉਨ੍ਹਾਂ ਨਾਲ ਮੋਨਿਕਾ ਗਿੱਲ ਮੁੱਖ ਭੂਮਿਕਾ 'ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਗਗਨ ਕੋਕਰੀ ਹੋਰ ਵੀ ਕਈ ਫਿਲਮਾਂ 'ਚ ਨਜ਼ਰ ਆ ਚੁੱਕੇ ਹਨ ਅਤੇ ਕਈ ਪ੍ਰਾਜੈਕਟਾਂ 'ਤੇ ਕੰਮ ਕਰ ਰਹੇ ਹਨ। ਗਗਨ ਕੋਕਰੀ ਅੱਜ ਇਕ ਕਾਮਯਾਬ ਗਾਇਕ ਅਤੇ ਅਦਾਕਾਰ ਵੱਜੋਂ ਜਾਣੇ ਜਾਂਦੇ ਹਨ ਪਰ ਇਸ ਕਾਮਯਾਬੀ ਪਿੱਛੇ ਉਨ੍ਹਾਂ ਦੀ ਅਣਥੱਕ ਮਿਹਨਤ ਹੈ, ਜਿਸ ਦੀ ਬਦੌਲਤ ਉਹ ਕਾਮਯਾਬੀ ਦੀਆਂ ਪੌੜੀਆਂ ਚੜ੍ਹ ਰਹੇ ਹਨ।


Tags: Gagan KokriOops momentModelVideo ShootPunjabi Singer

Edited By

Sunita

Sunita is News Editor at Jagbani.