FacebookTwitterg+Mail

ਨਿੱਕੀਆਂ ਫੈਨਜ਼ ਨਾਲ ਗੈਰੀ ਸੰਧੂ ਨੇ ਖਿਚਵਾਈਆਂ ਤਸਵੀਰਾਂ

garry sandhu instagram video
15 June, 2019 12:43:08 PM

ਜਲੰਧਰ(ਬਿਊਰੋ)— ਪੰਜਾਬੀ ਗਾਇਕ ਗੈਰੀ ਸੰਧੂ ਅਕਸਰ ਆਪਣੇ ਫੈਨਜ਼ ਨਾਲ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਫੈਨਜ਼ ਵੀ ਇਨ੍ਹਾਂ ਵੀਡੀਓਜ਼ ਨੂੰ ਕਾਫੀ ਪਸੰਦ ਕਰਦੇ ਹਨ। ਹਾਲ ਹੀ 'ਚ ਗੈਰੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਉਹ ਆਪਣੇ ਵਿਦੇਸ਼ੀ ਦੋਸਤਾਂ ਨਾਲ ਆਪਣੇ ਪਿੰਡ ਪਹੁੰਚੇ ਹੋਏ ਹਨ। ਗੈਰੀ ਸੰਧੂ ਇੱਥੇ ਆਪਣੇ ਪਸ਼ੂਆਂ ਬਾਰੇ ਆਪਣੇ ਵਿਦੇਸ਼ੀ ਦੋਸਤਾਂ ਨੂੰ ਦੱਸ ਰਹੇ ਹਨ।

 
 
 
 
 
 
 
 
 
 
 
 
 
 
 
 

A post shared by Garry Sandhu (@officialgarrysandhu) on Jun 14, 2019 at 4:58am PDT

ਜਿਉਂ ਹੀ ਗੈਰੀ ਸੰਧੂ ਦੇ ਪਿੰਡ ਆਉਣ ਦੀ ਖਬਰ ਉਨ੍ਹਾਂ ਦੇ ਪਿੰਡ ਵਾਲਿਆਂ ਨੂੰ ਮਿਲੀ ਤਾਂ ਪਿੰਡ ਦੇ ਛੋਟੇ-ਛੋਟੇ ਬੱਚੇ ਉਨ੍ਹਾਂ ਨੂੰ ਮਿਲਣ ਲਈ ਆਏ। ਗੈਰੀ ਸੰਧੂ ਨੇ ਆਪਣੀਆਂ ਨਿੱਕੀਆਂ-ਨਿੱਕੀਆਂ ਫੈਨਜ਼ ਨੂੰ ਨਾਰਾਜ਼ ਨਾ ਕਰਦੇ ਹੋਏ ਉਨ੍ਹਾਂ ਨਾਲ ਤਸਵੀਰਾਂ ਕਲਿੱਕ ਕਰਵਾਈਆਂ। ਇਹ ਬੱਚੇ ਵੀ ਗੈਰੀ ਸੰਧੂ ਨੂੰ ਮਿਲ ਕੇ ਕਾਫੀ ਖੁਸ਼ ਨਜ਼ਰ ਆਏ। ਗੈਰੀ ਸੰਧੂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਗੈਰੀ ਸੰਧੂ ਦੇ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 


Tags: Garry SandhuInstagram VideoViralPunjabi Singerਗੈਰੀ ਸੰਧੂ

About The Author

manju bala

manju bala is content editor at Punjab Kesari