ਜਲੰਧਰ (ਬਿਊਰੋ) : ਵੱਖ-ਵੱਖ ਗੀਤਾਂ ਤੇ ਫਿਲਮਾਂ ਨਾਲ ਸ਼ੋਹਰਤ ਹਾਸਲ ਕਰਨ ਵਾਲੇ ਗਿੱਪੀ ਗਰੇਵਾਲ ਅੱਜ ਆਪਣਾ 36ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਉਨ੍ਹਾਂ ਦਾ ਜਨਮ 2 ਜਨਵਰੀ 1983 ਨੂੰ ਕੂਮ ਕਲਾਂ, ਲੁਧਿਆਣਾ ਦੇ ਨੇੜੇ ਹੋਇਆ।
ਦੱਸ ਦਈਏ ਕਿ ਗਿੱਪੀ ਗਰੇਵਾਲ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਸਾਲ 2010 'ਚ ਆਈ ਫਿਲਮ 'ਮੇਲ ਕਰਾਦੇ ਰੱਬਾ' ਨਾਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ 'ਜਿਹਨੇ ਮੇਰਾ ਦਿਲ ਲੁਟਿਆ', 'ਕੈਰੀ ਆਨ ਜੱਟਾ', 'ਸਿੰਘ ਵਰਸਿਜ਼ ਕੌਰ' ਆਈ ਸੀ।
ਦੱਸ ਦਈਏ ਕਿ ਗਿੱਪੀ ਗਰੇਵਾਲ ਨੂੰ ਸਾਲ 2011 'ਚ ਆਈ ਫਿਲਮ 'ਜਿਹਨੇ ਮੇਰਾ ਦਿਲ ਲੁੱਟਿਆ' ਲਈ ਬੈਸਟ ਐਕਟਰ ਦਾ ਐਵਾਰਡ ਮਿਲਿਆ ਸੀ ਅਤੇ ਸਾਲ 2012 'ਪਿਫਾ ਬੈਸਟ ਐਕਟਰ ਐਵਾਰਡ' ਅਤੇ ਸਾਲ 2015 'ਚ 'ਜੱਟ ਜੇਮਜ਼ ਬਾਂਡ' ਲਈ ਮਿਲਿਆ।
ਦੱਸ ਦਈਏ ਕਿ ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੇ ਹਨ। ਆਏ ਦਿਨ ਫੈਨਜ਼ ਨੂੰ ਆਪਣੇ ਨਵੇਂ ਪ੍ਰੋਜੈਕਟਸ ਬਾਰੇ ਦੱਸਦੇ ਰਹਿੰਦੇ ਹਨ। ਗਿੱਪੀ ਗਰੇਵਾਲ ਸ਼ਾਨਦਾਰ ਪੰਜਾਬੀ ਗੀਤਾਂ ਲਈ ਵੀ ਜਾਣੇ ਜਾਂਦੇ ਹਨ।
ਉਨ੍ਹਾਂ ਦੀ ਐਲਬਮ 'ਫੁਲਕਾਰੀ' ਨੇ ਪੰਜਾਬ ਦੇ ਬਹੁਤ ਸਾਰੇ ਰਿਕਾਰਡ ਤੋੜੇ ਸਨ। ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪਹਿਲੀ ਵਾਰ ਆਪਣੀ ਪੇਸ਼ਕਾਰੀ ਐਲਬਮ 'ਚਖ ਲੈ' ਨਾਲ ਕੀਤੀ ਸੀ, ਜਿਸ ਦਾ ਨਿਰਮਾਤਾ ਅਮਨ ਹੇਯਰ ਸੀ।
ਇਸ ਤੋਂ ਬਾਅਦ 'ਨਸ਼ਾ', 'ਫੁੱਲਕਾਰੀ', 'ਫੁੱਲਕਾਰੀ 2' ਆਦਿ ਐਲਬਮ ਰਿਲੀਜ਼ ਕੀਤੀਆ। ਗਿੱਪੀ ਗਰੇਵਾਲ ਦਾ ਗੀਤ 'ਅੰਗਰੇਜ਼ੀ ਬੀਟ' ਸਾਲ 2012 ਹਿੰਦੀ ਫਿਲਮ “ਕੋਕਤੈਲ“ 'ਚ ਵੀ ਦੇਖਣ ਨੂੰ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਦੇ ਗੀਤ 'ਹੈਲੋ ਹੈਲੋ' ਨੇ ਲੋਕਾਂ 'ਚ ਖਾਸ ਚਰਚਾ ਖੱਟੀ।
ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਮੰਜੇ ਬਿਸਤਰੇ 2' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਫਿਲਮ 'ਚ ਉਨ੍ਹਾਂ ਨਾਲ ਸਿੰਮੀ ਚਾਹਲ ਨਜ਼ਰ ਆਵੇਗੀ।