ਜਲੰਧਰ (ਬਿਊਰੋ) : ਪਾਲੀਵੁੱਡ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਹਮੇਸ਼ਾ ਹੀ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਨਰੇਸ਼ ਕਠੂਰੀਆ, ਰਾਣਾ ਰਣਬੀਰ ਅਤੇ ਗਿੱਪੀ ਗਰੇਵਾਲ ਨਜ਼ਰ ਆ ਰਹੇ ਹਨ। ਗਿੱਪੀ ਗਰੇਵਾਲ ਵੀਡੀਓ 'ਚ 'ਗੱਬਰ' ਫਿਲਮ ਦਾ ਰੀਮੇਕ ਬਣਾ ਰਹੇ ਹਨ ਉਹ ਵੀ ਫਨੀ ਅੰਦਾਜ਼ 'ਚ। ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਇਹ ਵੀਡੀਓ ਸ਼ੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਗਿੱਪੀ ਨੂੰ ਬਾਕਮਾਲ ਅਦਾਕਾਰ ਰਾਣਾ ਰਣਬੀਰ ਅਤੇ ਨਰੇਸ਼ ਕਠੂਰੀਆ ਦਾ ਸਾਥ ਮਿਲਿਆ ਹੈ।
ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਇੰਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ 'ਡਾਕਾ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਫਿਲਮ ਨੂੰ ਨਿਰਦੇਸ਼ਕ ਬਲਜੀਤ ਸਿੰਘ ਦਿਓ ਡਾਇਰੈਕਟ ਕਰ ਰਹੇ ਹਨ ਅਤੇ ਨਰੇਸ਼ ਕਠੂਰੀਆ ਨੇ ਫਿਲਮ ਦੀ ਕਹਾਣੀ ਲਿਖੀ ਹੈ। ਫਿਲਮ 'ਚ ਗਿੱਪੀ ਗਰੇਵਾਲ ਨਾਲ ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਮੁੱਖ ਭੂਮਿਕਾ 'ਚ ਨਜ਼ਰ ਆਉਣ ਵਾਲੀ ਹੈ।