ਜਲੰਧਰ (ਬਿਊਰੋ) : ਵੱਖ-ਵੱਖ ਫਿਲਮਾਂ 'ਚ ਨਜ਼ਰ ਆ ਚੁੱਕੀ ਸਰਗੁਣ ਮਹਿਤਾ ਹੁਣ ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਗਿੱਪੀ ਗਰੇਵਾਲ ਨਾਲ ਵੱਡੇ ਪਰਦੇ 'ਤੇ ਨਜ਼ਰ ਆ ਰਹੀ ਹੈ। ਜੀ ਹਾਂ, ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' 'ਚ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਰੋਮਾਂਟਿਕ ਕੈਮਿਸਟਰੀ ਦੇ ਨਾਲ-ਨਾਲ ਕਾਮੇਡੀ ਵੀ ਦੇਖਣ ਨੂੰ ਮਿਲੇਗੀ। ਦੱਸ ਦਈਏ ਕਿ ਪਿਛਲੇ ਸਾਲ ਸਤੰਬਰ 'ਚ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਸੀ ਪਰ ਫਿਲਮ ਦੀ ਰਿਲੀਜ਼ਿੰਗ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਸੀ, ਜਿਸ ਦੀ ਜਾਣਕਾਰੀ ਹੁਣ ਟ੍ਰੇਡ ਐਨਾਲਿਸਟ ਤਰਣ ਅਦਰਸ਼ ਨੇ ਟਵੀਟ ਕਰਕੇ ਦਿੱਤੀ ਹੈ। ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਪਹਿਲੀ ਵਾਰ ਦੋਵੇਂ ਵੱਡੇ ਪਰਦੇ 'ਤੇ ਆਪਣੀ-ਆਪਣੀ ਅਦਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ।
ਦੱਸ ਦਈਏ ਕਿ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਨੂੰ ਕਰਨ ਆਰ ਗੁਲਿਆਨੀ ਡਾਇਰੈਕਟ ਕਰ ਰਹੇ ਹਨ ਅਤੇ ਇਸ ਨੂੰ ਪ੍ਰੋਡਿਊਸ ਲਿਓਸਟ੍ਰਿਡ ਐਂਟਰਟੇਨਮੈਂਟ ਵਲੋਂ ਕੀਤਾ ਗਿਆ ਹੈ। ਇਸ ਫਿਲਮ ਨੂੰ ਸੁਮੀਤ ਦੱਤ ਨੇ ਲਿਖਿਆ ਹੈ ਤੇ ਡਰੀਮਬੁੱਕ ਪ੍ਰੋਡਕਸ਼ਨ ਹੇਠ 24 ਮਈ 2019 ਨੂੰ ਰਿਲੀਜ਼ ਹੋਵੇਗੀ।