FacebookTwitterg+Mail

ਫਿਲਮ 'ਡਾਕਾ' ਲਈ ਜ਼ਰੀਨ ਖਾਨ ਨੇ ਇੰਝ ਸ਼ੂਟ ਕੀਤਾ ਐਕਸ਼ਨ ਸੀਨ (ਵੀਡੀਓ)

gippy grewal and zareen khan
01 October, 2019 11:43:12 AM

ਜਲੰਧਰ (ਬਿਊਰੋ) — ਦੇਸੀ ਰੌਕਸਟਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਡਾਕਾ' 'ਚ ਰੁੱਝੇ ਹੋਏ ਹਨ। ਦਰਸ਼ਕਾਂ ਨੂੰ ਇਸ ਫਿਲਮ ਦਾ ਬੜੀ ਹੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਫਿਲਮ ਦਾ ਟਰੇਲਰ 5 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਇਸ ਫਿਲਮ ਦੇ ਸੈੱਟ ਤੋਂ ਟੀ-ਸੀਰੀਜ਼ ਦੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜੋ ਸੋਸ਼ਲ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਵੀਡੀਓ 'ਚ ਜ਼ਰੀਨ ਖਾਨ ਐਕਸ਼ਨ ਸੀਨਜ਼ ਕਰਦੇ ਨਜ਼ਰ ਆ ਰਹੇ ਹਨ।


ਦੱਸ ਦਈਏ ਕਿ 'ਜੱਟ ਜੇਮਸ ਬੌਂਡ' ਦੀ ਸੁਪਰਹਿੱਟ ਜੋੜੀ ਗਿੱਪੀ ਗਰੇਵਾਲ ਅਤੇ ਜ਼ਰੀਨ ਖ਼ਾਨ ਇਕ ਵਾਰ ਫਿਰ ਫਿਲਮ 'ਡਾਕਾ' ਰਾਹੀਂ ਸਕ੍ਰੀਨ ਸਾਂਝੀ ਕਰਨ ਜਾ ਰਹੇ ਹਨ, ਜਿੱਥੇ ਫਿਲਮ ਨੂੰ ਲੈ ਕੇ ਗਿੱਪੀ ਗਰੇਵਾਲ ਕਾਫੀ ਉਤਸਾਹਿਤ ਹਨ ਉੱਥੇ ਹੀ ਦਰਸ਼ਕ ਵੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਫਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ਤੋਂ ਇਲਾਵਾ ਫਿਲਮ 'ਚ ਰਾਣਾ ਰਣਬੀਰ, ਬਨਿੰਦਰ ਬੰਨੀ, ਸ਼ਹਿਨਾਜ਼ ਗਿੱਲ ਅਤੇ ਹੋਰ ਵੀ ਕਈ ਨਾਮੀ ਕਲਾਕਾਰ ਅਹਿਮ ਭੂਮਿਕਾ ਨਿਭਾ ਰਹੇ ਹਨ।


Tags: Gippy Grewal Zareen KhanDaakaVideoInstagramPunjabi Celebrity

Edited By

Sunita

Sunita is News Editor at Jagbani.