FacebookTwitterg+Mail

ਲੰਬੇ ਅਰਸੇ ਬਾਅਦ ਸਿਲਵਰ ਸਕ੍ਰੀਨ 'ਤੇ ਦਿਸੇਗੀ ਗਿੱਪੀ ਤੇ ਨੀਰੂ ਬਾਜਵਾ ਦੀ ਜੋੜੀ

gippy grewal neeru bajwa come together in paani ch madhaani film
16 June, 2020 03:36:39 PM

ਜਲੰਧਰ (ਬਿਊਰੋ) — ਪੰਜਾਬੀ ਫ਼ਿਲਮ ਉਦਯੋਗ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਆਪਣੀ ਇੱਕ ਹੋਰ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਆਉਣ ਵਾਲੀ ਫ਼ਿਲਮ 'ਪਾਣੀ 'ਚ ਮਧਾਣੀ' ਦਾ ਪੋਸਟਰ ਸਾਂਝਾ ਕੀਤਾ ਹੈ। ਇਸ ਪੋਸਟਰ ਨੂੰ ਸਾਂਝਾ ਕਰਦਿਆਂ ਗਿੱਪੀ ਨੇ ਲਿਖਿਆ ਹੈ, 'ਦਾਰਾ ਫਿਲਮਜ਼ ਐਂਟਰਟੇਨਮੈਂਟ' ਲੈ ਕੇ ਆ ਰਹੇ ਹਨ ਆਪਣੀ ਨਵੀਂ ਫ਼ਿਲਮ 'ਪਾਣੀ 'ਚ ਮਧਾਣੀ', ਜਿਸ ਨੂੰ ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਤ ਕੀਤਾ ਜਾਵੇਗਾ। ਇਹ ਫ਼ਿਲਮ ਸਾਲ 2021 'ਚ ਦੁਨੀਆ ਭਰ 'ਚ ਰਿਲੀਜ਼ ਕੀਤਾ ਜਾਵੇਗਾ।' ਇਸ ਖੁਸ਼ਖਬਰੀ ਤੋਂ ਬਾਅਦ ਪ੍ਰਸ਼ੰਸਕਾਂ ਕੁਮੈਂਟਸ ਕਰਕੇ ਮੁਬਾਰਕਾਂ ਦੇ ਰਹੇ ਹਨ।

ਉੱਥੇ ਨੀਰੂ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫ਼ਿਲਮ ਦਾ ਪੋਸਟਰ ਸਾਂਝਾ ਕੀਤਾ ਹੈ, 'ਇੱਕ ਲੰਬੇ ਅਰਸੇ ਬਾਅਦ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਇਕੱਠੇ ਸਿਲਵਰ ਸਕ੍ਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ 'ਚ ਰਾਣਾ ਰਣਬੀਰ, ਕਰਮਜੀਤ ਅਨਮੋਲ, ਰਾਣਾ ਜੰਗ ਬਹਾਦੁਰ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਹਾਰਬੀ ਸੰਘਾ ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

ਦੱਸਣਯੋਗ ਹੈ ਕਿ ਫ਼ਿਲਮ 'ਪਾਣੀ 'ਚ ਮਧਾਣੀ' ਨੂੰ ਡਾਇਰੈਕਟ ਵਿਜੇ ਕੁਮਾਰ ਅਰੋੜਾ ਕਰ ਰਹੇ ਹਨ ਅਤੇ ਫ਼ਿਲਮ ਦੀ ਕਹਾਣੀ ਨਾਮੀ ਲੇਖਕ ਅਤੇ ਅਦਾਕਾਰ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਸ ਫ਼ਿਲਮ ਨੂੰ ਮਨੀ ਧਾਲੀਵਾਲ, ਸੰਨੀ ਰਾਜ, ਡਾ. ਪ੍ਰਭਜੋਤ ਸਿੰਘ ਸਿੱਧੂ ਪ੍ਰੋਡਿਊਸ ਕਰ ਰਹੇ ਹਨ।


Tags: Gippy GrewalNeeru BajwaCome togetherPaani Ch MadhaaniUpcoming FilmPoster

About The Author

sunita

sunita is content editor at Punjab Kesari