ਜਲੰਧਰ(ਬਿਊਰੋ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੇ ਨਵੇਂ ਸਿੰਗਲ ਟਰੈਕ ‘ਮੀ ਐਂਡ ਯੂ’ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਹਨ। ਇਹ ਗੀਤ ਰੋਮਾਂਟਿਕ-ਸੈਡ ਜ਼ੌਨਰ ਦਾ ਹੈ, ਜਿਸ ਨੂੰ ਗਾਇਕ ਗਿੱਪੀ ਗਰੇਵਾਲ ਨੇ ਆਪਣੀ ਸੁਰੀਲੀ ਤੇ ਮਿੱਠੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਗੀਤ ਦੇ ਬੋਲ ਨਾਮੀ ਗੀਤਕਾਰ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ। ਗੀਤ ‘ਚ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਵੱਜ ਰਿਹਾ ਹੈ । ਗੀਤ ਦਾ ਵੀਡੀਓ ਦਿਓ ਸਟੂਡੀਓ ਵੱਲੋਂ ਕਮਾਲ ਦਾ ਤਿਆਰ ਕੀਤਾ ਗਿਆ ਹੈ । ਗਿੱਪੀ ਗਰੇਵਾਲ ਤੇ ਅਦਾਕਾਰਾ ਤਾਨੀਆ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਗੀਤ ਦੇ ਵੀਡੀਓ ‘ਚ ਦੋਵਾਂ ਦੀ ਪਿਆਰੀ ਜਿਹੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ । ਗੀਤ ਦਾ ਵੀਡੀਓ ਟੀ ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
ਗਿੱਪੀ ਗਰੇਵਾਲ ਤਾਲਾਬੰਦੀ ਦੌਰਾਨ ਵੀ ਬੈਕ ਟੂ ਬੈਕ ਗੀਤਾਂ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ। ਉਹ ਬਹੁਤ ਜਲਦ ਕਰਨ ਔਜਲਾ ਨਾਲ ਵੀ ਆਪਣੀ ਨਵੀਂ ਪੇਸ਼ਕਸ਼ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਣ ਵਾਲੇ ਹਨ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਇੰਸਟਾਗ੍ਰਾਮ ਅਕਊਂਟ ‘ਤੇ ਪੋਸਟ ਪਾ ਕੇ ਦਿੱਤੀ ਹੈ।