FacebookTwitterg+Mail

ਹੁਣ ਇਸ ਦਿਨ ਰਿਲੀਜ਼ ਹੋਵੇਗੀ ਗਿੱਪੀ ਗਰੇਵਾਲ ਦੀ ਫਿਲਮ 'ਡਾਕਾ'

gippy grewal reveals his look from upcoming film daaka internet is impressed
26 July, 2019 04:38:42 PM

ਜਲੰਧਰ (ਬਿਊਰੋ) — 19 ਜੁਲਾਈ ਨੂੰ ਦੁਨੀਆ ਭਰ 'ਚ ਰਿਲੀਜ਼ ਹੋਈ ਫਿਲਮ 'ਅਰਦਾਸ ਕਰਾਂ' ਦੀ ਸਫਲਤਾ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਦੀ ਦੂਜੀ ਫਿਲਮ 'ਡਾਕਾ' ਚਰਚਾ 'ਚ ਛਾਈ ਹੋਈ ਹੈ। ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਆਪਣੀ ਆਉਣ ਵਾਲੀ ਫਿਲਮ 'ਡਾਕਾ' ਦੀ ਨਵੀਂ ਰਿਲੀਜ਼ਿੰਗ ਡੇਟ ਬਾਰੇ ਦੱਸਿਆ ਹੈ। ਉਨ੍ਹਾਂ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ''ਡਾਕਾ 1 ਨਵੰਬਰ 2019 ਨੂੰ ਦੁਨੀਆ ਭਰ 'ਚ ਰਿਲੀਜ਼ ਹੋਵੇਗੀ, ਬਲਜੀਤ ਸਿੰਘ ਦਿਓ ਨੇ ਡਾਇਰੈਕਟਰ ਕੀਤਾ ਹੈ।''

 
 
 
 
 
 
 
 
 
 
 
 
 
 

DAAKA Releasing Worldwide 1st November 2019. Directed by - Baljit Singh Deo

A post shared by Gippy Grewal (@gippygrewal) on Jul 25, 2019 at 6:48am PDT


ਦੱਸ ਦਈਏ ਪਹਿਲਾਂ 'ਡਾਕਾ' ਫਿਲਮ 13 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਰਿਲੀਜ਼ਿੰਗ ਡੇਟ 'ਚ ਬਦਲਾਅ ਕਰਕੇ 1 ਨਵੰਬਰ ਕਰ ਦਿੱਤੀ ਗਈ ਹੈ। ਇਸ ਦੇ ਚੱਲਦੇ ਪ੍ਰਸ਼ੰਸਕਾਂ ਨੂੰ ਡੇਢ ਮਹੀਨਾ ਦੇ ਲਗਭਗ ਹੋਰ ਇੰਤਜ਼ਾਰ ਕਰਨਾ ਪੈਣਾ ਹੈ। ਇਸ ਫਿਲਮ 'ਚ ਮੁੱਖ ਭੂਮਿਕਾ 'ਚ ਗਿੱਪੀ ਗਰੇਵਾਲ ਤੇ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਜ਼ਰੀਨ ਖਾਨ ਨਜ਼ਰ ਆਉਣਗੇ। ਇਨ੍ਹਾਂ ਦੋਵਾਂ ਤੋਂ ਇਲਾਵਾ ਫਿਲਮ 'ਚ ਰਾਣਾ ਰਣਬੀਰ, ਹੌਬੀ ਧਾਲੀਵਾਲ, ਨਰੇਸ਼ ਕਠੂਰੀਆ ਵਰਗੇ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ। 'ਡਾਕਾ' ਫਿਲਮ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ, ਜਿਸ ਨੂੰ ਪ੍ਰੋਡਿਊਸ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਕਰ ਰਹੇ ਹਨ। ਇਸ ਫਿਲਮ ਨੂੰ ਟੀ-ਸੀਰੀਜ਼ ਤੇ ਹੰਬਲ ਮੋਸ਼ਨ ਪਿਕਚਰਸ ਦੇ ਬੈਨਰ ਹੇਠ 1 ਨਵੰਬਰ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ।


Tags: Gippy GrewalSurprised FansPunjabi FilmDaakaSocial MediaZarine Khan

Edited By

Sunita

Sunita is News Editor at Jagbani.