ਜਲੰਧਰ (ਬਿਊਰੋ) — ਸਟਾਰ ਕਿਡ ਗੁਰਬਾਜ਼ ਗਰੇਵਾਲ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਪਸੰਦ ਕੀਤੀਆਂ ਜਾਂਦੀਆਂ ਹਨ। ਗੁਰਬਾਜ਼ ਪੰਜਾਬੀ ਫ਼ਿਲਮ ਉਦਯੋਗ ਦਾ ਪ੍ਰਸਿੱਧ ਬੱਚਾ ਬਣਿਆ ਹੋਇਆ ਹੈ। ਦਰਸ਼ਕਾਂ ਨੂੰ ਗੁਰਬਾਜ਼ ਦੀ ਕਿਊਟ ਲੁੱਕ ਕਾਫ਼ੀ ਪਸੰਦ ਆਉਂਦੀ ਹੈ, ਜਿਸ ਦੇ ਚੱਲਦਿਆਂ ਗੁਰਬਾਜ਼ ਗਰੇਵਾਲ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਤੇ ਇਨ੍ਹਾਂ ਤਸਵੀਰਾਂ ਨੂੰ ਵੀ ਕਾਫ਼ੀ ਪਸੰਦ ਵੀ ਕੀਤਾ ਜਾਂਦਾ ਹੈ। ਪਿਛਲੇ ਮਹੀਨੇ ਗੁਰਬਾਜ਼ 6 ਮਹੀਨਿਆਂ ਦਾ ਹੋਇਆ ਹੈ, ਜਿਸ ਨੂੰ ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਵਾਲਿਆਂ ਨਾਲ ਮਿਲ ਕੇ ਕੇਕ ਕੱਟ ਕੇ ਸੈਲੀਬ੍ਰੇਟ ਕੀਤਾ ਸੀ। ਦੱਸ ਦਈਏ ਕਿ ਪਾਲੀਵੁੱਡ ਫ਼ਿਲਮ ਉਦਯੋਗ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਜੋ ਕਿ ਪਿਛਲੇ ਸਾਲ ਇੱਕ ਵਾਰ ਫਿਰ ਤੋਂ ਪਿਤਾ ਬਣੇ ਸਨ। ਉਨ੍ਹਾਂ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਸੀ, ਜਿਸ ਦਾ ਨਾਂ ਉਨ੍ਹਾਂ ਨੇ ਗੁਰਬਾਜ਼ ਗਰੇਵਾਲ ਰੱਖਿਆ ਹੈ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਬੈਕ ਟੂ ਬੈਕ ਸਿੰਗਲ ਟਰੈਕਸ ਨਾਲ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕਰ ਰਹੇ ਹਨ। ਇਸ ਸਾਲ ਉਨ੍ਹਾਂ ਨੇ ਪੰਜਾਬੀ ਫ਼ਿਲਮ ਜਗਤ ਨੂੰ 'ਇੱਕ ਸੰਧੂ ਹੁੰਦਾ ਸੀ' ਵਰਗੀ ਸੁਪਰ ਹਿੱਟ ਫ਼ਿਲਮ ਦਿੱਤੀ ਹੈ।