ਮੁੰਬਈ—ਫਿਲਮ 'ਪ੍ਰੇਮ ਰਤਨ ਧਨ ਪਾਇਓ' 'ਚ ਸਲਮਾਨ ਖ਼ਾਨ ਦੀ ਭੈਣ ਦਾ ਕਿਰਦਾਰ ਨਿਭਾਉਣ ਵਾਲੀ ਸਵਰਾ ਭਾਸਕਰ ਦੀਆਂ ਹਾਲ ਹੀ 'ਚ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਕੁਝ ਦੋਸਤਾਂ ਨਾਲ ਸਵੀਮਿੰਗ ਪੂਲ 'ਚ ਕਾਫੀ ਮਸਤੀ ਕਰਦੀ ਨਜ਼ਰ ਆ ਰਹੀ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ਤਸਵੀਰਾਂ 'ਚ ਸਵਰਾ ਕਾਫੀ ਗਲੈਮਰਸ ਲੁੱਕ 'ਚ ਨਜ਼ਰ ਆ ਰਹੀ ਹੈ।
ਜ਼ਿਕਰਯੋਗ ਹੈ ਕਿ ਸਵਰਾ ਫਿਲਮ 'ਪ੍ਰੇਮ ਰਤਨ ਧਨ ਪਾਇਓ', 'ਤਨੂ ਵੈਡਜ਼ ਮਨੂ','ਰਾਂਝਣਾ','ਤਨੂ ਵੈਡਜ਼ ਮਨੂ ਰਿਟਰਨਜ਼' ਅਤੇ 'ਨਿਲ ਬਟੇ ਸੱਨਾਟਾ' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਸਵਰਾ ਫਿਲਮ 'ਵੀਰੇ ਦੀ ਵੈਡਿੰਗ' 'ਚ ਵੀ ਕੰਮ ਕਰਦੀ ਨਜ਼ਰ ਆਏਗੀ।